ਖੇਤਾਂ ’ਚ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ, ਪਿੰਡ ਰਾਊਕੇ ਕਲਾਂ ’ਚ ਛਾਇਆ ਸੋਗ

ਮੋਗਾ (ਅਰਸ਼ਦੀਪ ਸਿੰਘ ਕਾਲੜਾ) : ਜ਼ਿਲ੍ਹਾ ਮੋਗਾ ਦੇ ਪਿੰਡ ਰਾਊਕੇ ਕਲਾਂ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਖੇਤਾਂ ਵਿੱਚ ਕੰਮ ਕਰ ਰਹੇ ਦੋ ਵਿਅਕਤੀਆਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੋਵਾਂ ਨੇ ਹਾਦਸੇ ਦੌਰਾਨ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਪੋਲਾ ਸਿੰਘ ਅਤੇ ਚੰਦ ਸਿੰਘ ਪੁੱਤਰ ਕਾਕਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਖੇਤਾਂ ਵਿੱਚ ਕੰਮ ਕਰ ਰਹੇ ਸਨ, ਜਦੋਂ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਹਾਦਸੇ ਨਾਲ ਦੋਵੇਂ ਪਰਿਵਾਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।