
Skip to content
ਮੋਗਾ ਦੇ ਧਰਮਕੋਟ ਇਲਾਕੇ ਵਿੱਚ ਸਥਿਤ ਇੱਕ ਡੇਰੇ ਵਿੱਚ ਰਹਿ ਰਹੇ ਵਿਅਕਤੀ ਵਲੋਂ ਸ਼ੱਕੀ ਹਾਲਾਤਾਂ ਵਿੱਚ ਜ਼ਹਿਰ ਨਿਗਲਣ ਦੀ ਘਟਨਾ ਸਾਹਮਣੇ ਆਈ ਹੈ। ਪਰਿਵਾਰਕ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ 35 ਸਾਲਾ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਹਾਲ ਹੀ ਵਿੱਚ ਵਿਦੇਸ਼ ਤੋਂ ਵਾਪਸ ਮੁੜਿਆ ਸੀ ਅਤੇ ਆਪਣੇ ਭਰਾ ਦੇ ਨਾਲ ਡੇਰੇ ਵਿੱਚ ਰਹਿ ਰਿਹਾ ਸੀ।ਦਵਿੰਦਰ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਹਾਲਾਤਾਂ ਨੂੰ ਦੇਖਦਿਆਂ ਮਾਮਲਾ ਸ਼ੱਕੀ ਜਾਪ ਰਿਹਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।Related