Sangli: Pedestrians on a road amid monsoon rain, in Sangli, Sunday, July 14, 2024. (PTI Photo)(PTI07_14_2024_000179B)

ਹਰਿਆਣਾ-ਪੰਜਾਬ ਦੇ ਲੋਕ ਮਾਨਸੂਨ ਦੌਰਾਨ ਨਮੀ ਅਤੇ ਗਰਮੀ ਤੋਂ ਪ੍ਰੇਸ਼ਾਨ ਹਨ। ਚੰਗੀ ਗੱਲ ਹੈ ਕਿ ਐਤਵਾਰ ਅਤੇ ਸੋਮਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਪਠਾਨਕੋਟ ਤਰਨਤਾਰਨ, ਜਲੰਧਰ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 21 ਜੁਲਾਈ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

    ਇਨ੍ਹਾਂ ਜ਼ਿਲ੍ਹਿਆਂ ਵਿੱਚ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸ. ਬੀ. ਐੱਸ. ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ  ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਧੂੜ ਭਰੀਆਂ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਬੱਦਲਵਾਈ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਲਕੀ ਬਾਰਿਸ਼ ਤੋਂ ਬਾਅਦ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ‘ਚ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਵਧ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਅਜੇ ਵੀ ਔਸਤ ਨਾਲੋਂ 3.5 ਡਿਗਰੀ ਵੱਧ ਹੈ।ਇਹ ਵੀ ਕਿਹਾ ਗਿਆ ਹੈ ਕਿ 22 ਜੁਲਾਈ ਤੋਂ ਬਾਅਦ ਸੂਬੇ ‘ਚ ਮਾਨਸੂਨ ਦੀ ਬਾਰਿਸ਼ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਲੋਕਾਂ ਨੂੰ ਬਾਰਿਸ਼ ਦੌਰਾਨ ਦਰੱਖਤਾਂ ਹੇਠਾਂ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਅੱਜ ਸਵੇਰੇ ਟ੍ਰਾਈਸਿਟੀ ਚੰਡੀਗੜ੍ਹ, ਪੰਚਕੂਲਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਮੌਸਮ ਥੋੜਾ ਸੁਹਾਵਨਾ ਹੋ ਗਿਆ।