
Skip to content

ਪੰਜਾਬ ਵਿੱਚ ਮੌਸਮ ਸਾਫ਼ ਹੁੰਦਿਆਂ ਹੀ ਗਰਮੀ ਨੇ ਇੱਕ ਵਾਰ ਫਿਰ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਦਰਜ ਕੀਤਾ ਗਿਆ। ਇਸੇ ਦਰਮਿਆਨ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਸੂਬੇ ਦੇ ਮੌਸਮ ਵਿੱਚ ਵੱਡੇ ਫੇਰਬਦਲ ਦੀ ਸੰਭਾਵਨਾ ਜਤਾਉਂਦੇ ਹੋਏ ਤਿੰਨ ਦਿਨਾਂ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ।
ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਜਦਕਿ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਕਾਰਨ ਅਗਲੇ ਕੁਝ ਦਿਨਾਂ ਦੌਰਾਨ ਤਾਪਮਾਨ ਵਿੱਚ ਲਗਭਗ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਹਾਲੇ ਵੀ ਆਮ ਨਾਲੋਂ 4.2 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ ਘੱਟੋ-ਘੱਟ ਤਾਪਮਾਨ ਵਿੱਚ ਵੀ 2.8 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਸਭ ਤੋਂ ਘੱਟ ਤਾਪਮਾਨ ਰੂਪਨਗਰ ਵਿੱਚ 21.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿ
ਇਸ ਤੋਂ ਇਲਾਵਾ 6 ਅਤੇ 7 ਜੂਨ ਲਈ ਵੀ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਖੇਤੀਬਾੜੀ ਮਾਹਿਰਾਂ ਮੁਤਾਬਕ ਹਾਲ ਹੀ ਦੀ ਬਾਰਸ਼ ਝੋਨੇ ਦੀ ਫ਼ਸਲ ਲਈ ਵਰਦਾਨ ਸਾਬਤ ਹੋ ਰਹੀ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਮੀਂਹ ਕਾਰਨ ਕਿਸਾਨਾਂ ਨੂੰ ਸਿੰਚਾਈ ਦੀ ਘੱਟ ਲੋੜ ਪਈ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਮੀਂਹ ਦਾ ਪਾਣੀ ਫ਼ਸਲਾਂ ਦੇ ਵਿਕਾਸ ਲਈ ਵੀ ਲਾਭਦਾਇਕ ਹੁੰਦਾ ਹੈ ਅਤੇ ਸੁਹਾਵਣੇ ਮੌਸਮ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ।
:::
ਹੈੱਡਲਾਈਨ: ਪੰਜਾਬ ’ਚ 3 ਦਿਨਾਂ ਲਈ ਓਰੇਂਜ ਅਲਰਟ, ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਮਿਲੇਗੀ ਰਾਹਤ
Related