
Skip to content

Punjab Weather Update: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਹਨੇਰੀ ਤੋਂ ਬਾਅਦ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ
ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਚੱਲਣ ਤੋਂ ਬਾਅਦ ਹਲਕੀ ਬਾਰਿਸ਼ ਹੋਈ, ਜਿਸ ਨਾਲ ਮੌਸਮ ਖੁਸ਼ਗਵਾਰ ਹੋ ਗਿਆ।
ਮੌਸਮ ਵਿਭਾਗ ਮੁਤਾਬਕ 14 ਜੂਨ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ, ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਫ਼ਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਉਧਰ ਮੋਹਾਲੀ ਵਿੱਚ ਵੀ ਸਵੇਰੇ ਤੇਜ਼ ਹਨੇਰੀ ਤੋਂ ਬਾਅਦ ਹਲਕੀ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਦੇ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
Related