
Skip to content
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਦੁਬਾਰਾ ਪੇਸ਼ ਕੀਤਾ ਜਾਵੇਗਾ। ਸਾਂਸਦ ਦਾ ਪਿਛਲੀ ਵਾਰ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ, ਜੋ ਹੁਣ ਖਤਮ ਹੋ ਚੁੱਕਾ ਹੈ। ਇਹ ਜਾਣਕਾਰੀ ਉਸ ਦੇ ਕੇਸ ਦੇ ਕਾਨੂੰਨੀ ਪੈਰਵੀ ਕਰ ਰਹੇ ਐਡਵੋਕੇਟ ਕਰਮਵੀਰ ਸਿੰਘ ਨੇ ਦਿੱਤੀ।ਜ਼ਿਕਰਯੋਗ ਹੈ ਕਿ 21 ਅਪ੍ਰੈਲ ਨੂੰ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ ਸੀ, ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਬੰਦ ਕੀਤਾ ਗਿਆ ਸੀ। ਐਨਐਸਏ ਤਹਿਤ ਉਨ੍ਹਾਂ ਦੀ ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਪਿਛਲੇ ਮਾਮਲੇ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਿਤੁਰਾਜ ਸਿੰਘ ਨੇ ਕਿਹਾ ਕਿ NSA ਦੀ ਮਿਆਦ ਖਤਮ ਹੋ ਚੱਕੀ ਹੈ, ਪਰ ਐਫਆਈਆਰ ਨੰਬਰ 39 ਤਹਿਤ ਕਾਨੂੰਨੀ ਕਾਰਵਾਈ ਚੱਲ ਰਹੀ ਸੀ। ਇਸ ਮਾਮਲੇ ਵਿੱਚ ਧਾਰਾ 307 ਸਮੇਤ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਵਕੀਲ ਨੇ ਦੱਸਿਆ ਕਿ ਮਾਮਲੇ ਵਿੱਚ ਸ਼ਾਮਲ ਹੋਰ ਸਾਥੀ ਪਹਿਲਾਂ ਹੀ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਅਪ੍ਰੈਲ 2023 ਵਿੱਚ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਇੱਕ ਵੱਡਾ ਵਿਵਾਦ ਹੋਇਆ ਸੀ ਜਦੋਂ ਅੰਮ੍ਰਿਤਪਾਲ ਅਤੇ ਉਸਦੇ ਸਮਰਥਕ ਬੈਰੀਕੇਡ ਤੋੜ ਕੇ ਸਟੇਸ਼ਨ ਵਿੱਚ ਦਾਖਲ ਹੋਏ ਸਨ। ਪੁਲਿਸ ਅਤੇ ਸਮਰਥਕਾਂ ਵਿਚਕਾਰ ਇੱਕ ਝੜਪ ਵੀ ਹੋਈ ਸੀ, ਜਿਸਦਾ ਮਕਸਦ ਇੱਕ ਗ੍ਰਿਫਤਾਰ ਸਾਥੀ ਨੂੰ ਛੁਡਾਉਣਾ ਸੀ।ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ 41 ਲੋਕਾਂ ਵਿਰੁੱਧ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗਾ ਕਰਨ ਸਮੇਤ ਗੰਭੀਰ ਦੋਸ਼ ਪੱਤਰ ਦਰਜ ਕੀਤੇ ਗਏ ਹਨ। ਪੁਲਿਸ ਮੁਤਾਬਕ ਅੰਮ੍ਰਿਤਪਾਲ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ।Related