
Skip to content

ਨਵੀਂ ਦਿੱਲੀ (ਅਮਿਤ ਨਖਵਾਲ): ਅਦਾਕਾਰ ਮੁਕੇਸ਼ ਖੰਨਾ ਨੇ ਹਾਲ ਹੀ ਵਿੱਚ ਵਿਦਿਆਰਥੀ ਪ੍ਰਦਰਸ਼ਨਾਂ ਅਤੇ ਉਨ੍ਹਾਂ ਨਾਲ ਜੁੜੇ ਵਿਵਾਦ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਈ ਤਿੱਖੀਆਂ ਟਿੱਪਣੀਆਂ ਕੀਤੀਆਂ ਹਨ। ਆਪਣੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਇੱਕ ਵੀਡੀਓ ਵਿੱਚ ਉਨ੍ਹਾਂ ਕਿਹਾ ਕਿ ਭਾਵੇਂ ਉਹ ਇਸ ਸਮੇਂ ਭਾਰਤ ਤੋਂ ਬਾਹਰ ਹਨ, ਪਰ ਸੋਸ਼ਲ ਮੀਡੀਆ ਰਾਹੀਂ ਦੇਸ਼ ਦੀਆਂ ਘਟਨਾਵਾਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਮੁਕੇਸ਼ ਖੰਨਾ ਨੇ ਦਾਅਵਾ ਕੀਤਾ ਕਿ ਹਾਲੀਆ ਪ੍ਰਦਰਸ਼ਨ ਸਿਰਫ਼ ਵਿਦਿਆਰਥੀਆਂ ਦੇ ਮੁੱਦਿਆਂ ਤੱਕ ਸੀਮਿਤ ਨਹੀਂ ਸਨ, ਸਗੋਂ ਉਨ੍ਹਾਂ ਦੇ ਮਤਾਬਕ ਇਹ ਇੱਕ “ਸਪਾਂਸਰਡ” ਵਿਰੋਧ ਸੀ। ਉਨ੍ਹਾਂ ਕਿਹਾ ਕਿ ਅਸਲੀ ਵਿਦਿਆਰਥੀ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਹੀਂ ਕਰ ਸਕਦੇ ਅਤੇ ਕੁਝ ਲੋਕ ਨੌਜਵਾਨਾਂ ਨੂੰ ਆਪਣੇ ਮਕਸਦ ਲਈ ਵਰਤ ਰਹੇ ਹਨ।
ਵੀਡੀਓ ਦੌਰਾਨ ਖੰਨਾ ਨੇ ਪ੍ਰਦਰਸ਼ਨਕਾਰੀਆਂ ਲਈ ਕਈ ਵਿਵਾਦਿਤ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਨੂੰ “ਕਾਕਰੋਚ” ਕਹਿੰਦੇ ਹੋਏ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੇ ਲੋਕ ਸਮਾਜ ਅਤੇ ਦੇਸ਼ ਲਈ ਨੁਕਸਾਨਦਾਇਕ ਹਨ। ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਕਿ ਜਨਤਕ ਮੰਚਾਂ ‘ਤੇ ਦਿੱਤੇ ਬਿਆਨ ਅਤੇ ਕੀਤੀਆਂ ਗਤੀਵਿਧੀਆਂ ਉਨ੍ਹਾਂ ਦੇ ਭਵਿੱਖ, ਨੌਕਰੀਆਂ ਅਤੇ ਵਿਦੇਸ਼ੀ ਵੀਜ਼ਾ ਵਰਗੀਆਂ ਸੰਭਾਵਨਾਵਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
ਮੁਕੇਸ਼ ਖੰਨਾ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਨਵੀਂ ਚਰਚਾ ਛਿੜ ਗਈ ਹੈ। ਇੱਕ ਪਾਸੇ ਕੁਝ ਲੋਕਾਂ ਨੇ ਉਨ੍ਹਾਂ ਦੇ ਵਿਚਾਰਾਂ ਦਾ ਸਮਰਥਨ ਕੀਤਾ ਹੈ, ਜਦਕਿ ਦੂਜੇ ਪਾਸੇ ਕਈ ਲੋਕਾਂ ਨੇ ਉਨ੍ਹਾਂ ਦੀ ਭਾਸ਼ਾ ਅਤੇ ਟਿੱਪਣੀਆਂ ‘ਤੇ ਐਤਰਾਜ਼ ਵੀ ਜਤਾਇਆ ਹੈ।
ਫਿਲਹਾਲ ਇਸ ਮਾਮਲੇ ‘ਤੇ ਪ੍ਰਦਰਸ਼ਨਕਾਰੀਆਂ ਜਾਂ ਸੰਬੰਧਿਤ ਸੰਗਠਨਾਂ ਵੱਲੋਂ ਕੋਈ ਅਧਿਕਾਰਿਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਰਿਪੋਰਟ: ਅਮਿਤ ਨਖਵਾਲ
Related