Skip to content
ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਨੇ ਜਨਜੀਵਨ ਨੂੰ ਠੱਪ ਕਰ ਦਿੱਤਾ ਹੈ, ਪਰ ਸਭ ਤੋਂ ਵੱਧ ਪ੍ਰਭਾਵ ਮੁੰਬਈ ‘ਚ ਦੇਖਣ ਨੂੰ ਮਿਲ ਰਿਹਾ ਹੈ। ਵਿੱਤੀ ਰਾਜਧਾਨੀ ਮੁੰਬਈ ਵਿੱਚ ਲਗਾਤਾਰ ਹੋ ਰਹੇ ਮੀਂਹ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਸ਼ਹਿਰ ਦੇ ਕਈ ਹਿੱਸੇ ਪਾਣੀ ‘ਚ ਡੁੱਬੇ ਹੋਏ ਹਨ, ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਹੁਣ ਤੱਕ ਭਾਰੀ ਮੀਂਹ ਨਾਲ ਜੁੜੀਆਂ ਘਟਨਾਵਾਂ ‘ਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਥਿਤੀ ਦੇ ਗੰਭੀਰਤਾ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਕੂਲ, ਕਾਲਜ ਅਤੇ ਦਫ਼ਤਰ ਬੰਦ ਕਰ ਦਿੱਤੇ ਗਏ ਹਨ। ਇੰਨਾ ਹੀ ਨਹੀਂ, ਉਡਾਣਾਂ ਅਤੇ ਰੇਲ ਸੇਵਾਵਾਂ ‘ਤੇ ਵੀ ਮੀਂਹ ਦਾ ਗੰਭੀਰ ਅਸਰ ਪਿਆ ਹੈ।
ਮੌਸਮ ਵਿਭਾਗ ਨੇ ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਹੋਰ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
Related