
Skip to content

ਮੋਗਾ ‘ਚ ਕਲਯੁੱਗੀ ਪੁੱਤ ਬਣਿਆ ਪਿਤਾ ਦਾ ਕਾਤਲ, ਸੱਬਲ ਮਾਰ ਕੇ ਉਤਾਰਿਆ ਮੌਤ ਦੇ ਘਾਟ
ਮੋਗਾ (ਅਰਸ਼ਦੀਪ ਸਿੰਘ ਕਾਲੜਾ): ਮੋਗਾ ਦੇ ਕਸਬਾ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਇਕ ਕਲਯੁੱਗੀ ਪੁੱਤਰ ਨੇ ਆਪਣੇ ਹੀ ਪਿਤਾ ਦਾ ਸੱਬਲ ਮਾਰ ਕੇ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਪਿਤਾ ਮੇਹਰਜੀਤ ਸਿੰਘ ਅਤੇ ਪੁੱਤਰ ਲਵਪ੍ਰੀਤ ਸਿੰਘ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਗੁੱਸੇ ਵਿੱਚ ਆਏ ਪੁੱਤਰ ਨੇ ਲੋਹੇ ਦੀ ਸੱਬਲ ਨਾਲ ਪਿਤਾ ਦੇ ਸਿਰ ‘ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਘਾਪੁਰਾਣਾ ਦੇ ਡੀਐਸਪੀ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਮੇਹਰਜੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦਾ ਆਪਣੇ ਪੁੱਤਰ ਨਾਲ ਝਗੜਾ ਹੋਇਆ ਸੀ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Related