Skip to content
ਪ੍ਰਧਾਨ ਜਸਪਾਲ ਜਨੇਜਾ ਦੀ ਅਗਵਾਈ ਹੇਠ ਲਾਇਨਜ਼ ਭਵਨ ਵਿਖੇ ਹੋਵੇਗਾ ਸਮਾਗਮ, ਦੇਸ਼ ਭਰ ਦੇ ਮੀਆਂਵਾਲੀ ਪਰਿਵਾਰਾਂ ਨੂੰ ਪਹੁੰਚਣ ਦੀ ਅਪੀਲ
ਨਾਭਾ, 9 ਨਵੰਬਰ (ਅਮਨ ਗਰਗ): ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 27ਵਾਂ ਆਲ ਇੰਡੀਆ ਮੀਆਂਵਾਲੀ ਪਰਿਵਾਰ ਮਿਲਣ ਸਮਾਰੋਹ 22 ਨਵੰਬਰ, ਦਿਨ ਐਤਵਾਰ ਨੂੰ ਨਾਭਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਲਾਇਨਜ਼ ਭਵਨ, ਸਿਨੇਮਾ ਰੋਡ ਨੇੜੇ ਮੈਸ਼ ਗੇਟ ਵਿਖੇ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਭਾ ਪੈਟਰੋਲੀਅਮ ਐਸੋਸੀਏਸ਼ਨ ਬ੍ਰਾਂਚ ਨਾਭਾ ਦੇ ਪ੍ਰਧਾਨ ਜਸਪਾਲ ਜਨੇਜਾ ਨੇ ਦੱਸਿਆ ਕਿ ਸਮਾਰੋਹ ਦਾ ਮੁੱਖ ਮਕਸਦ ਦੇਸ਼ ਭਰ ਵਿੱਚ ਵੱਸਦੇ ਮੀਆਂਵਾਲੀ ਪਰਿਵਾਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਅਤੇ ਆਪਸੀ ਰਿਸ਼ਤਿਆਂ ਦੀ ਸਾਂਝ ਨੂੰ ਹੋਰ ਗੂੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਪੁਰਖਿਆਂ ਦੇ ਪਿਛੋਕੜ ਅਤੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਪਰਿਵਾਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
ਅੰਤ ਵਿੱਚ ਜਸਪਾਲ ਜਨੇਜਾ ਨੇ ਸਮੂਹ ਮੀਆਂਵਾਲੀ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਮਿਲਣ ਸਮਾਰੋਹ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਸਮਾਗਮ ਨੂੰ ਲੈ ਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Related