ਨਾਭਾ ਵਿੱਚ ਸ਼੍ਰੀ ਮਰਿਆਦਾ ਪੁਰਸ਼ੋਤਮ ਰਾਮਲੀਲਾ ਕਲੱਬ ਵੱਲੋਂ ਭਾਜਪਾ ਆਗੂ ਰੱਖੜਾ, ਮੀਤ ਪ੍ਰਧਾਨ ਕਮਲ ਰਾਜੂ ਅਤੇ ਸੁਮੀਤ ਗੋਇਲ ਸ਼ੈਂਟੀ ਦਾ ਵਿਸ਼ੇਸ਼ ਸਨਮਾਨ

ਨਾਭਾ (ਅਮਨ ਗਰਗ) ਸ਼੍ਰੀ ਮਰਿਆਦਾ ਪੁਰਸ਼ੋਤਮ ਰਾਮਲੀਲਾ ਕਲੱਬ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਅਤੇ ਸਮੂਹ ਟੀਮ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਕਮਲਜੀਤ ਸਿੰਘ ਰੱਖੜਾ, ਨਗਰ ਕੌਂਸਲ ਨਾਭਾ ਦੇ ਮੀਤ ਪ੍ਰਧਾਨ ਕਮਲ ਰਾਜੂ ਅਤੇ ਸ਼੍ਰੀ ਸ਼ਾਮ ਪਰਿਵਾਰ ਸੰਘ ਦੇ ਪ੍ਰਧਾਨ ਸੁਮੀਤ ਗੋਇਲ ਸ਼ੈਂਟੀ ਸਮੇਤ ਉਨ੍ਹਾਂ ਦੀ ਪੂਰੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸਮਾਰੋਹ ਦੌਰਾਨ ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਨ੍ਹਾਂ ਸ਼ਖ਼ਸੀਅਤਾਂ ਵੱਲੋਂ ਧਾਰਮਿਕ ਅਤੇ ਸਮਾਜ ਸੇਵੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਸਨਮਾਨ ਪ੍ਰਾਪਤ ਕਰਨ ਉਪਰੰਤ ਕਮਲਜੀਤ ਸਿੰਘ ਰੱਖੜਾ, ਕਮਲ ਰਾਜੂ ਅਤੇ ਸੁਮੀਤ ਗੋਇਲ ਸ਼ੈਂਟੀ ਨੇ ਸ਼੍ਰੀ ਮਰਿਆਦਾ ਪੁਰਸ਼ੋਤਮ ਰਾਮਲੀਲਾ ਕਲੱਬ ਦੇ ਸਮੂਹ ਪ੍ਰਬੰਧਕਾਂ ਅਤੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਕਲੱਬ ਵੱਲੋਂ ਕਰਵਾਈਆਂ ਜਾਣ ਵਾਲੀਆਂ ਧਾਰਮਿਕ ਅਤੇ ਸਮਾਜ ਸੇਵੀ ਗਤੀਵਿਧੀਆਂ ਵਿੱਚ ਹਰ ਸੰਭਵ ਸਹਿਯੋਗ ਦਿੰਦੇ ਰਹਿਣਗੇ।

ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਸਥਾਨਕ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।