Skip to content
ਜਲੰਧਰ (ਅਰਸ਼ਦੀਪ ਸਿੰਘ ਕਾਲੜਾ): ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਾ ਹੁਕਮਾਂ ਤਹਿਤ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ (IAS) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA), ਐੱਸ.ਏ.ਐੱਸ. ਨਗਰ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦਕਿ ਨਿਕਾਸ ਕੁਮਾਰ (IAS) ਨੂੰ ਜਲੰਧਰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਬਣਾਇਆ ਗਿਆ ਹੈ।
ਨਿਕਾਸ ਕੁਮਾਰ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿੱਚ ਐਡੀਸ਼ਨਲ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਤਬਾਦਲਾ ਕੀਤੇ ਗਏ ਅਧਿਕਾਰੀ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਤਾਇਨਾਤੀ ’ਤੇ ਜੁਆਇਨ ਕਰਨਗੇ।
ਜਲੰਧਰ ਵਿੱਚ ਨਵੇਂ ਕਮਿਸ਼ਨਰ ਦੀ ਨਿਯੁਕਤੀ ਨਾਲ ਨਗਰ ਨਿਗਮ ਦੇ ਵਿਕਾਸ ਕਾਰਜਾਂ, ਸਫ਼ਾਈ ਵਿਵਸਥਾ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਸ਼ਹਿਰੀ ਪ੍ਰੋਜੈਕਟਾਂ ਵਿੱਚ ਤੇਜ਼ੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।
Related