
Skip to content

ਨਾਗਪੁਰ/ਅਮਿਤ ਨੱਖਵਾਲ: ਮਹਾਰਾਸ਼ਟਰ ਦੇ ਨਾਗਪੁਰ ਦੇ ਗੋਧਾਨੀ ਇਲਾਕੇ ਵਿੱਚ ਐਤਵਾਰ ਦੇਰ ਰਾਤ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਕਲੋਰੀਨ ਗੈਸ ਲੀਕ ਹੋਣ ਕਾਰਨ ਹਫੜਾ-ਦਫੜੀ ਮਚ ਗਈ। ਗੈਸ ਦੇ ਸੰਪਰਕ ਵਿੱਚ ਆਉਣ ਕਾਰਨ ਕਰੀਬ 40 ਲੋਕਾਂ ਦੀ ਸਿਹਤ ਪ੍ਰਭਾਵਿਤ ਹੋਈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮਾਨਕਾਪੁਰ ਪੁਲਿਸ ਸਟੇਸ਼ਨ ਦੇ ਪੁਲਿਸ ਇੰਸਪੈਕਟਰ ਹਰੇਸ਼ ਕਲਸ਼ੇਕਰ ਅਨੁਸਾਰ, ਰਾਤ ਕਰੀਬ 1 ਵਜੇ ਗੋਧਾਨੀ ਨਗਰ ਸਥਿਤ ਪਾਣੀ ਸ਼ੁੱਧੀਕਰਨ ਪਲਾਂਟ ਵਿੱਚ ਕਲੋਰੀਨ ਗੈਸ ਲੀਕ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਦਲ ਮੌਕੇ ’ਤੇ ਪਹੁੰਚੇ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਰਾਹਤ ਕਾਰਜ ਸ਼ੁਰੂ ਕੀਤਾ।
ਗੈਸ ਦੇ ਪ੍ਰਭਾਵ ਅਤੇ ਖ਼ਤਰੇ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ 200 ਮੀਟਰ ਦੇ ਘੇਰੇ ਨੂੰ ‘ਨੋ-ਮੈਨਜ਼-ਲੈਂਡ’ (ਵਰਜਿਤ ਖੇਤਰ) ਐਲਾਨ ਦਿੱਤਾ ਗਿਆ। ਇਲਾਕੇ ਵਿੱਚ ਬੈਰੀਕੇਡ ਲਗਾ ਕੇ ਲੋਕਾਂ ਦੀ ਆਵਾਜਾਈ ’ਤੇ ਰੋਕ ਲਗਾਈ ਗਈ।
ਸਾਵਧਾਨੀ ਵਜੋਂ ਸਥਾਨਕ ਵਸਨੀਕਾਂ ਨੂੰ ਘਰ ਖਾਲੀ ਕਰਨ ਦੀ ਸਲਾਹ ਦਿੱਤੀ ਗਈ ਅਤੇ ਪ੍ਰਭਾਵਿਤ ਇਲਾਕੇ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ। ਸਥਿਤੀ ’ਤੇ ਕਾਬੂ ਪਾਉਣ ਅਤੇ ਗੈਸ ਲੀਕ ਨੂੰ ਰੋਕਣ ਲਈ NDRF ਅਤੇ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ।
ਅਧਿਕਾਰੀਆਂ ਮੁਤਾਬਕ ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਗੈਸ ਲੀਕ ਦੇ ਪ੍ਰਭਾਵ ਨੂੰ ਘਟਾਉਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਰਿਪੋਰਟ :- ਅਮਿਤ ਨੱਖਵਾਲ
Related