ਫਰੀਦਕੋਟ 22 ਮਈ (ਵਿਪਨ ਮਿੱਤਲ) -ਦੇਸ਼ ਭਗਤ ਪਿੰਡ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਰਹਿਨੁਮਾਈ ਹੇਠ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਅਤੇ ਸਮਾਜਿਕ ਵਿਗਿਆਨ ਕਲੱਬ ਵਲੋਂ ‘ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ’ ਦੇ ਸਬੰਧ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਪ੍ਰੋ. ਮੰਜੂ ਕਪੂਰ ਨੇ ਕੀਤੀ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਪ੍ਰੈੱਸ ਕਲੱਬ (ਪ੍ਰਿੰਟ ਮੀਡੀਆ) ਦੇ ਪ੍ਰਧਾਨ ਸ਼੍ਰੀ ਅਮਿਤ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਮਹੱਤਵ ਅਤੇ ਉਦੇਸ਼ ਬਾਰੇ ਚਾਨਣਾ ਪਾਇਆ। ਇਸ ਸੈਮੀਨਾਰ ਵਿੱਚ ਕਾਲਜ ਦੇ ਸਮਾਜਿਕ ਸਿੱਖਿਆ ਕਲੱਬ ਦੇ ਇੰਚਾਰਜ ਪ੍ਰੋ.ਬੀਰਇੰਦਰਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਕਲੱਬ (ਪ੍ਰਿੰਟ ਮੀਡੀਆ) ਦੇ ਮੀਤ ਪ੍ਰਧਾਨ ਪਰਵਿੰਦਰ ਅਰੋੜਾ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਏ। ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਮਨਵਿੰਦਰ ਕੌਰ ਨੇ ਮੰਚ ਸੰਚਾਲਨ ਕਰਦਿਆਂ ਮੁੱਖ ਮਹਿਮਾਨ ਅਤੇ ਸਭ ਨੂੰ ‘ਜੀ ਆਇਆਂ’ ਆਖਿਆ ਅਤੇ ਪ੍ਰੋ. ਕਰਮਜੀਤ ਸਿੰਘ ਨੇ ਅੰਤ ਵਿੱਚ ਸਭ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਦੌਰਾਨ ਪ੍ਰੋ. ਰਣਜੀਤ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸਵਰੀ ਦੇਵੀ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਰਿੰਮੀ, ਲਾਇਬ੍ਰੇਰੀਅਨ ਪੂਨਮ ਰਾਣੀ, ਕਰਮਜੀਤ ਕੌਰ, ਰਾਜਪਾਲ ਸਿੰਘ ਅਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ।