Skip to content
ਸਮਾਜ ਸੇਵਿਕਾ ਨੀਲਮ ਵਰਮਾ ਵੱਲੋਂ ਬੇਟੇ ਅਭਿਨਵ ਦੀ ਯਾਦ ਵਿੱਚ 50 ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਗਰਮ ਕੋਟੀਆਂ ਤੇ ਬੂਟ
ਨਾਭਾ, 20 ਨਵੰਬਰ (ਅਮਨ ਗਰਗ): ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਮਾਜ ਸੇਵਿਕਾ ਨੀਲਮ ਵਰਮਾ ਵੱਲੋਂ ਆਪਣੇ ਸਵਰਗਵਾਸੀ ਬੇਟੇ ਅਭਿਨਵ ਦੀ ਯਾਦ ਵਿੱਚ ਸਥਾਨਕ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ 50 ਲੋੜਵੰਦ ਵਿਦਿਆਰਥੀਆਂ ਨੂੰ ਗਰਮ ਕੋਟੀਆਂ ਅਤੇ ਬੂਟ ਵੰਡੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸਮਾਜ ਸੇਵਿਕਾ ਨੀਲਮ ਵਰਮਾ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਸਮਾਜ ਦੇ ਸਮਰੱਥ ਵਿਅਕਤੀਆਂ ਅਤੇ ਧਾਰਮਿਕ, ਸਮਾਜਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਲੋੜਵੰਦ ਬੱਚਿਆਂ ਦੀ ਪੜ੍ਹਾਈ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਇਸ ਸਮਾਗਮ ਦੌਰਾਨ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਸ਼ਵਨੀ ਮਦਾਨ, ਸਕੂਲ ਪ੍ਰਬੰਧਕਾਂ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਵਿਕਾਸ ਮਿੱਤਲ ਤੇ ਲਲਿਤ ਸ਼ਰਮਾ ਨੇ ਨੀਲਮ ਵਰਮਾ ਦੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਨੀਲਮ ਵਰਮਾ ਦੇ ਪਰਿਵਾਰਕ ਮੈਂਬਰ ਪਾਰਿਕ ਸਾਲਦੀ, ਸੁਧਾ ਜੋਹਰ, ਵੰਦਨਾ ਅਤੇ ਅਨੂਪਰੀਆ ਤੋਂ ਇਲਾਵਾ ਸੰਜੇ ਢਿੰਗਰਾ, ਉਮੇਸ਼ ਕੁਮਾਰ ਗਰਗ, ਸਕੂਲ ਦਾ ਸਮੂਹ ਸਟਾਫ਼ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰ ਵੀ ਹਾਜ਼ਰ ਸਨ।
Related