Skip to content
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਫਿਲਮ ਬੂਹੇ ਬਾਰੀਆਂ ਤੋਂ ਬਾਅਦ ਪੈਦਾ ਹੋਏ ਵਿਵਾਦ ਦੇ ਮਾਮਲੇ ਵਿਚ ਅੰਮ੍ਰਿਤਸਰ ਕੋਰਟ ਵਿਚ ਪੇਸ਼ ਹੋਈ। ਵਾਲਮੀਕੀ ਭਾਈਚਾਰੇ ਦੇ ਨਾਲ ਰਾਜ਼ੀਨਾਮਾ ਕਰਨ ਵਾਸਤੇ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ।ਸਭ ਤੋਂ ਪਹਿਲਾਂ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਬਾਅਦ ਵਿਚ ਉਹ ਅੰਮ੍ਰਿਤਸਰ ਕੋਰਟ ਵਿਚ ਪੇਸ਼ ਹੋਏ। ਜਿਥੇ ਦੋਹਾਂ ਧਿਰਾਂ ਦਾ ਰਾਜ਼ੀਨਾਮਾ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਜਦ ਇਸ ਮਾਮਲੇ ਦੇ ਵਿਚ ਨੀਰੂ ਬਾਜਵਾ ਦੇ ਕੋਲੋਂ ਪੁੱਛਗਿਛ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿਤਾ।
Post Views: 2,382
Related