ਜਲੰਧਰ(ਬਿਊਰੋ)- ਜਲੰਧਰ ਵਿਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਕੇਸ ਘੱਟ ਹੁੰਦੇ ਦੇਖ ਜ਼ਿਲ੍ਹਾ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ। ਦੱਸ ਦੇਈਏ ਕਿ ਡੀ. ਸੀ. ਘਨਸ਼ਿਆਮ ਥੋਰੀ ਨੇ ਅੱਜ ਦੁਕਾਨਾਂ ਬੰਦ ਕਰਨ ਦਾ ਸਮਾਂ ਵਧਾ ਕੇ 6 ਵਜੇ ਤੱਕ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਦੁਕਾਨਾਂ ਦਾ ਸਮਾਂ 5 ਵਜੇ ਤੱਕ ਦਾ ਸੀ ਪਰ ਹੁਣ ਸਾਰੀਆਂ ਦੁਕਾਨਾਂ 6 ਵਜੇ ਤੱਕ ਖੁੱਲ੍ਹ ਸਕਣਗੀਆਂ। ਆਦੇਸ਼ਾਂ ਮੁਤਾਬਕ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ ਅਤੇ ਗੈਰ-ਜ਼ਰੂਰੀ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ।