ਲੁਧਿਆਣਾ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਨੀਲਭ ਕਿਸ਼ੋਰ ਨੇ ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਪੁਲਿਸ ਦੇ 22ਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ। ਬੀਤੀ ਸ਼ਾਮ ਚੋਣ ਕਮਿਸ਼ਨਰ ਦੇ ਹੁਕਮਾਂ ਤਹਿਤ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਤੇ ਨੀਲਭ ਕਿਸ਼ੋਰ ਨੂੰ ਤੈਨਾਤ ਕੀਤਾ ਗਿਆ ਸੀ।
ਨੀਲਭ ਕਿਸ਼ੋਰ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।