ਫਰੀਦਕੋਟ (ਪ੍ਰਬੋਧ ਸ਼ਰਮਾ)- ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ੍ਹ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਮੀਡੀਏ ਨੂੰ ਬਣਦਾ ਮਾਣ-ਸਤਿਕਾਰ ਦੇਣਾ ਚਾਹੀਦਾ ਹੈ ਅਤੇ ਪੱਤਰਕਾਰਾਂ ਨੂੰ ਵੀ ਧੜੱਲੇ ਅਤੇ ਇਮਾਨਦਾਰੀ ਨਾਲ ਸੱਚਾਈ ਲੋਕਾਂ ਸਾਹਮਣੇ ਲਿਆਉਣੀ ਚਾਹੀਦੀ ਹੈ। ਇਹ ਗੱਲ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਬਾਬਾ ਫ਼ਰੀਦ ਪ੍ਰੈੱਸ ਵੈਲਫ਼ੇਅਰ ਸੁਸਾਇਟੀ ਦੇ ਚੇਅਰਮੈਨ ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕਰਨ ਮੌਕੇ ਕਹੀ। ਉਨ੍ਹਾਂ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਖ਼ੁਸ਼ੀ ਪ੍ਰਗਟ ਕੀਤੀ ਕਿ ਸੁਸਾਇਟੀ ਵਲੋਂ ਲਗਾਤਾਰ ਹਰ ਸਾਲ ਸਮਾਗਮ ਕਰਕੇ ਕੈਲੰਡਰ ਤੇ ਲਿਸਟ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ। ਇਸ ਮੌਕੇ ਸੀਨੀਅਰ ਸਲਾਹਕਾਰ ਰਕੇਸ਼ ਸ਼ਰਮਾ, ਰਾਜਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਪੱਕਾ, ਗੁਰਪ੍ਰੀਤ ਸਿੰਘ ਬੇਦੀ ਵਾਈਸ ਪ੍ਰਧਾਨ, ਸਕੱਤਰ ਜਗਦੀਸ਼ ਸਹਿਗਲ, ਜਨਰਲ ਸਕੱਤਰ ਪ੍ਰਦੀਪ ਗਰਗ, ਸਲਾਹਕਾਰ ਪਰਵਿੰਦਰ ਕੰਧਾਰੀ, ਖਜਾਨਚੀ ਬਲਜਿੰਦਰ ਬਰਾੜ, ਜਸਵਿੰਦਰ ਵਰਮਾ ਸਹਾਇਕ ਖਜ਼ਾਨਚੀ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਐੱਸ ਹਾਜਰ ਸਨ।