ਜਲੰਧਰ (ਵੱਕੀ ਸੂਰੀ)- ਜਲੰਧਰ ਦੇ ਕਾਲਾ ਸੰਘਿਆ ਰੋਡ ਦੀ ਹਾਲਤ ਖ਼ਸਤਾ ਹੋਈ ਪਈ ਹੈ। ਜੋ ਕਿ ਸਥਾਨਕ ਵਾਸੀਆਂ ਰਾਹਗੀਰਾਂ ਤੇ ਦੁਕਾਨਦਾਰਾਂ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਸੜਕ ਨੂੰ ਟੁੱਟਿਆਂ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਕਿਸੇ ਨੇ ਇਸ ਦੀ ਸਾਰ ਨਹੀਂ ਲਈ ਹੈ| ਉਨ੍ਹਾਂ ਨੇ ਕਿਹਾ ਕਿ ਇਹ ਪੂਰੀ ਸੜਕ ਡੂੱਘੇ ਟੋਇਆਂ ਨਾਲ ਭਰੀ ਹੋਈ। ਜੋ ਕਿ ਸੜਕ ਹਾਦਸਿਆਂ ਨੂੰ ਸੱਦਾ ਦਿੰਦੇ ਹਨ ਜਿਸ ਨਾਲ ਇੱਥੇ ਆਏ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ। ਇਸ ਦੌਰਾਨ ਵੈਲਕਮ ਪੰਜਾਬ ਨਿਊਜ਼ ਦੀ ਟੀਮ ਵਲੋਂ ਲੋਕਾਂ ਦੀਆਂ ਪਰੇਸ਼ਾਨੀ ਨੂੰ ਦੇਖਦੇ ਹੋਏ ਉਨ੍ਹਾਂ ਨਾਲ਼ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀ ਅਵਾਜ ਕਾਰਪੋਰੇਸ਼ਨ ਤੱਕ ਪਹੁੰਚਾਣ ਦੀ ਕੋਸ਼ਿਸ਼ ਕੀਤੀ ਗਏ ਇਸ ਮੌਕੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੇਂ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਸ ਮਾਰਗ ਉੱਤੇ ਮੀਂਹ ਦਾ ਪਾਣੀ ਜਮਾ ਹੋ ਜਾਂਦਾ ਹੈ। ਜੋ ਕਿ ਚਿੱਕੜ ਦਾ ਰੂਪ ਧਾਰ ਲੈਂਦਾ ਹੈ। ਵਾਹਨਾਂ ਦੀ ਆਵਾਜਈ ਹੋਣ ਕਾਰਨ ਮੀਂਹ ਦਾ ਪਾਣੀ ਦੁਕਾਨਦਾਰਾਂ ਦੀ ਦੁਕਾਨਾਂ ਵਿੱਚ ਚਲਾ ਜਾਂਦਾ ਹੈ| ਉਨ੍ਹਾਂ ਨੇ ਕਿਹਾ ਕਿ ਉਹ ਇਸ ਟੁੱਟੀ ਸੜਕ ਤੋਂ ਬੇਹੱਦ ਪਰੇਸ਼ਾਨ ਹਨ।

    YouTube player