ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ਉਹ ਇਕੱਠ ਨੂੰ ਸੰਬੋਧਿਤ ਕਰਨਗੇ ਅਤੇ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਹਾਲਾਂਕਿ, ਇਹ ਸੰਬੋਧਨ ਲਾਲ ਕਿਲ੍ਹੇ ਦੀ ਪਰਿਕਰਮਾ ਤੋਂ ਨਹੀਂ ਬਲਕਿ ਲਾਅਨ ਤੋਂ ਹੋਵੇਗਾ । ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। 20 ਤੋਂ 21 ਅਪ੍ਰੈਲ ਤੱਕ ਚੱਲਣ ਵਾਲੇ ਸ਼ਬਦ ਕੀਰਤਨ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਭਾਗ ਲੈ ਰਹੇ ਹਨ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ । ਇਸ ਤੋਂ ਇਲਾਵਾ ਸਿੱਖਾਂ ਦੀ ਰਵਾਇਤੀ ਮਾਰਸ਼ਲ ਆਰਟ ਗਤਕਾ ਦਾ ਵੀ ਆਯੋਜਨ ਕੀਤਾ ਜਾਵੇਗਾ।