ਫਿਰੋਜ਼ਪੁਰ,(ਜਤਿੰਦਰ ਪਿੰਕਲ)- ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਬਾਰੇ ਰਾਜੀਵ ਕੁਮਾਰ ਛਾਬੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਫਿਰੋਜ਼ਪੁਰ ਦੁਆਰਾ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫਿਰੋਜ਼ਪੁਰ ਵਿਖੇ ਇਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਸਿਖਲਾਈ ਵਰਕਸ਼ਾਪ ਦੌਰਾਨ ਮਹਿੰਦਰ ਸਿੰਘ ਸ਼ੈਲੀ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਅਤੇ ਸੁਭਾਸ਼ ਚੰਦਰ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜਾਓ ਪੰਜਾਬ’ ਰਾਹੀਂ ਸਮੂਹ ਬਲਾਕ ਮਾਸਟਰ ਟ੍ਰੇਨਰਜ ਅਤੇ ਸੀ.ਐੱਚ. ਟੀ. ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜਨ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਮੂਹ ਅਧਿਆਪਕਾਂ ਨੂੰ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ।

    ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਸਿਖਲਾਈ ਵਰਕਸ਼ਾਪ ਵਿੱਚ ਉੱਪ ਜਿਲ੍ਹਾ ਸਿੱਖਿਆ ਅਫਸਰ ਸੁੱਖਵਿੰਦਰ ਸਿੰਘ ਅਤੇ ਮੈਡਮ ਸੀਮਾ ਡਾਇਟ ਪ੍ਰਿੰਸੀਪਲ ਨੇ ਵੀ ਸੰਬੋਧਨ ਕੀਤਾ। ਸਿਖਲਾਈ ਵਰਕਸ਼ਾਪ ਵਿੱਚ ਰਜਨੀ ਜੱਗਾ ਨੇ ਬਤੌਰ ਰਿਸੋਰਸ ਪਰਸਨ ਕੰਮ ਕੀਤਾ।ਪ੍ਰਿੰਟ ਮੀਡੀਆ ਕੋਆਰਡੀਨੇਟਰ ਬਲਕਾਰ ਸਿੰਘ ਗਿੱਲ ਅਤੇ ਸ਼ੋਸ਼ਲ ਮੀਡੀਆ ਇੰਚਾਰਜ ਚਰਨਜੀਤ ਸਿੰਘ ਚਾਹਲ ਵੀ ਹਾਜਰ ਸਨ।