Skip to content
ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਇਸ ਵਾਰੀ ਯੂਥ ਅਕਾਲੀ ਦਾ ਅਹਿਮ ਰੋਲ ਅਦਾ ਕਰੇਗਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਬਣੇ ਕੌਮੀ ਜਨਰਲ ਸਕੱਤਰ ਸ੍ਰ ਨਿਰਵੈਰ ਸਿੰਘ ਸਾਜਨ ਚਾਵਲਾ ਨੇ ਕੀਤਾ ਓਨਾ ਨਾਲ ਦੀਪ ਸਿੰਘ ਰਾਠੌਰ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ । ਓਨਾ ਕਿਹਾ ਕਿ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਗਵਾਈ ਹੇਠ ਪੰਜਾਬ ਨਿਕਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਪੂਰੇ ਪੰਜਾਬ ਵਾਸੀਆਂ ਵਲੋ ਡਟਵਾਂ ਸਹਿਯੋਗ ਤੇ ਸਮਰਥਨ ਮਿਲ ਰਿਹਾ ਹੈ, ਪੰਜਾਬ ਵਾਸੀ ਖ਼ਾਸ ਕਰਕੇ ਪੰਜਾਬ ਦਾ ਨੌਜਵਾਨ ਵਰਗ ਖੁਲ ਜਿਸ ਤਰਾ ਨਾਲ ਚਲ ਰਿਹਾ ਹੈ ਓਸ ਨੂੰ ਵੇਖਕੇ ਲਗਦਾ ਹੈ ਕਿ ਅਕਾਲੀ ਦਲ ਪੰਜਾਬ ਦੀਆਂ ਤੇਰਾਂ ਦੀਆਂ ਤੇਰਾਂ ਸੀਟਾਂ ਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ।
ਸਾਜਨ ਅਤੇ ਰਾਠੌਰ ਨੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ, ਸ. ਬਿਕਰਮ ਸਿੰਘ ਮਜਿਠਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਅਤੇ ਸੀਨੀਅਰ ਅਕਾਲੀ ਆਗੂ ਸੁਖਮਿੰਦਰ ਸਿੰਘ ਰਾਜਪਾਲ ਦਾ ‘ ਆਪਣੀ ਨਿਯੁਕਤੀ ਲਈ ਧੰਨਵਾਦ ਕਰਦੇ ਹੋਏ ਪਾਰਟੀ ਜਿੱਤੇ ‘ ਵੀ ਸਾਡੀ ਡਿਊਟੀ ਲਗਾਏਗੀ ਅਸੀ ਪੂਰੀ ਤਨਦੇਹੀ ਨਾਲ ਨਿਬਹਵਾਂਗੇ |
Related