ਚੰਡੀਗੜ੍ਹ : ਲੋਕਾਂ ਨੂੰ ਸੜਕ ਸੁਰੱਖਿਆ ਲਈ ਜਾਣੂ ਕਰਵਾਉਣ ਸੰਬੰਧੀ ਬੀਤੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਬੜਿੰਗ ਵਲੋਂ ਵੱਖ-ਵੱਖ ਵਿਭਾਗਾਂ ਦੀ ਸੱਦੀ ਗਈ ਸਾਂਝੀ ਬੈਠਕ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਹਨਾਂ ਦੁਆਰਾ 14 ਨਵੰਬਰ ਨੂੰ “ਨੋ ਚਲਾਨ ਦਿਵਸ” ਮਨਾਉਣ ਦੇ ਨਿਰਦੇਸ਼ ਦਿੱਤੇ ਗਏ ਅਤੇ ਸੜਕ ਕਿਨਾਰੇ ਮੁਹਿੰਮ ਚਲਾ ਕੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕ ਉਹਨਾਂ ਨੂੰ ਸੜਕ ਸੁਰੱਖਿਆ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਬਾਰੇ ਕਿਹਾ।


    ਜਾਣਕਾਰੀ ਮੁਤਾਬਕ ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

    ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।