ਬਿਹਾਰ ਦੇ ਬਕਸਰ ਦੇ ਰਘੁਨਾਥਪੁਰ ਸਟੇਸ਼ਨ ‘ਤੇ ਬੁੱਧਵਾਰ ਰਾਤ ਨੂੰ ਇੱਕ ਟਰੇਨ ਹਾ.ਦਸਾਗ੍ਰਸਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਆਨੰਦ ਵਿਹਾਰ ਤੋਂ ਆ ਰਹੀ ਸੀ। ਜਾਣਕਾਰੀ ਮੁਤਾਬਕ ਆਨੰਦ ਵਿਹਾਰ ਕਾਮਾਖਿਆ ਨਾਰਥ ਈਸਟ ਐਕਸਪ੍ਰੈਸ ਦੀਆਂ 21 ਬੋਗੀਆਂ ਪਟੜੀ ਤੋਂ ਉਤਰ ਗਈਆਂ।
ਰੇਲ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਵੱਧ ਲੋਕ ਜ਼.ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਵਾਲੀ ਥਾਂ ਨੂੰ ਬਹਾਲ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਰੇਲਵੇ ਕਰਮਚਾਰੀ ਟ੍ਰੈਕ ਦੀ ਸਫ਼ਾਈ ਵਿੱਚ ਲੱਗੇ ਹੋਏ ਹਨ। ਰੇਲਵੇ ਅਧਿਕਾਰੀਆਂ ਦੀ ਪਹਿਲ ਹੈ ਕਿ ਪਟੜੀਆਂ ਨੂੰ ਜਲਦੀ ਬਹਾਲ ਕੀਤਾ ਜਾਵੇ ਤਾਂ ਜੋ ਰੇਲ ਆਵਾਜਾਈ ਮੁੜ ਸ਼ੁਰੂ ਹੋ ਸਕੇ। ਭੀੜ ਨੂੰ ਕੰਟਰੋਲ ਕਰਨ ‘ਚ ਪ੍ਰਸ਼ਾਸਨ ਦੀ ਲਾਪਰਵਾਹੀ ਵੀ ਸਾਹਮਣੇ ਆ ਰਹੀ ਹੈ, ਜਿਸ ਕਾਰਨ ਬਚਾਅ ਕਾਰਜ ‘ਚ ਵੀ ਰੁਕਾਵਟ ਆ ਰਹੀ ਹੈ।