Skip to content
ਭਾਰਤ ਤੇ ਪਾਕਿਸਤਾਨ ਵਿਚਾਲੇ ਸੀਜ਼ਫਾਇਰ ‘ਤੇ ਸਹਿਮਤੀ ਬਣ ਗਈ ਹੈ, ਪਰ ਇਸ ਵਿਚਾਲੇ ਹੁਣ ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਦੇ ਇਸ ਕਾਇਰਾਨਾ ਹਰਕਤ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਹੈ। ਨਾਲ ਹੀ, ਕਿਸੇ ਵੀ ਅਣਪਛਾਤੇ ਨੰਬਰ ਅਤੇ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਪੰਜਾਬ ਪੁਲਿਸ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ “ਡਾਂਸ ਆਫ਼ ਦ ਹਿਲੇਰੀ” ਨਾਂ ਵਾਲਾ ਇੱਕ ਖਤਰਨਾਕ ਮਾਲਵੇਅਰ ਪਾਕਿਸਤਾਨ ਆਧਾਰਤ ਹੈਕਰਾਂ ਵੱਲੋਂ ਭਾਰਤੀ ਯੂਜ਼ਰਾਂ ਨੂੰ ਵਟਸਐਪ, ਫੇਸਬੁੱਕ ਅਤੇ ਈਮੇਲ ਰਾਹੀਂ ਭੇਜਿਆ ਜਾ ਰਿਹਾ ਹੈ। ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡਾਟਾ ਚੁਰਾ ਸਕਦਾ ਹੈ।
ਅਲਰਟ ‘ਚ ਦੱਸਿਆ ਗਿਆ ਹੈ ਕਿ ਇਹ ਮਾਲਵੇਅਰ ਤੁਹਾਡੇ ਡਿਵਾਈਸ ਨੂੰ ਰਿਮੋਟਲੀ ਕੰਟਰੋਲ ਵੀ ਕਰ ਸਕਦਾ ਹੈ। ਜਿਸ ਕਰਕੇ ਪੁਲਿਸ ਨੇ ਲੋਕਾਂ ਨੂੰ ਅਣਜਾਣ ਲਿੰਕਾਂ ਜਾਂ ਅਣਪਛਾਤੇ ਨੰਬਰਾਂ ਤੋਂ ਆਏ ਸੁਨੇਹਿਆਂ ‘ਤੇ ਕਲਿੱਕ ਨਾ ਕਰੋ ਤਾਂ ਜੋ ਤੁਸੀਂ ਉਸਦੇ ਹਮਲੇ ਤੋਂ ਆਪਣੇ ਆਪ ਨੂੰ ਬਚਾ ਸਕੋ। ਪੁਲਿਸ ਨੇ ਨਾਗਰਿਕਾਂ ਨੂੰ ਅਲਰਟ ਜਾਰੀ ਕਰਦਿਆਂ ਕਿਹਾ ਕਿ ਸਾਵਧਾਨ ਰਹੋ, ਸੁਰੱਖਿਅਤ ਰਹੋ।
Post Views: 2,034
Related