ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ 95ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਆਯੋਜਿਤ

* ਐਨ.ਆਰ.ਆਈ. ਸੁਖਦੇਵ ਰਾਜ ਮਨੀਲਾ ਨੇ ਕਰਵਾਈ ਸ਼ੁਰੂਆਤ

ਫਗਵਾੜਾ (6 ਅਪ੍ਰੈਲ )ਲਾਇਨਜ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਅਤੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐੱਫ. ਨੇ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਫਗਵਾੜਾ ਦੇ ਸਹਿਯੋਗ ਨਾਲ 95ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕੰਗ ਇੰਟਰਪ੍ਰਾਈਜ਼ਿਜ ਸੈਂਟਰਲ ਟਾਊਨ ਫਗਵਾੜਾ ਵਿਖੇ ਆਯੋਜਿਤ ਕੀਤਾ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਐਨ.ਆਰ.ਆਈ. ਸੁਖਦੇਵ ਰਾਜ ਮਨੀਲਾ ਵਲੋਂ ਕਰਵਾਈ ਗਈ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਵੰਡਦਿਆਂ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਅਤੇ ਖਾਸ ਤੌਰ ‘ਤੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ (ਡਿਸਟ੍ਰਿਕਟ ਚੇਅਰਮੈਨ 321-ਡੀ) ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਿਆ। ਸੁਖਦੇਵ ਰਾਜ ਮਨੀਲਾ ਨੇ ਕਿਹਾ ਕਿ ਜ਼ਰੂਰਤਮੰਦ ਪਰਿਵਾਰਾਂ ਦੀ ਸੇਵਾ ਸਹਾਇਤਾ ਕਰਨਾ ਮਨੁੱਖਤਾ ਭਰੀ ਪਹਿਲ ਹੈ। ਅਜਿਹੇ ਸੇਵਾ ਕਾਰਜ ਹਮੇਸ਼ਾ ਜਾਰੀ ਰਹਿਣੇ ਚਾਹੀਦੇ ਹਨ। ਇਸ ਦੌਰਾਨ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਸਰਪ੍ਰਸਤ ਐਸ.ਪੀ. ਬਸਰਾ, ਸਮਾਜ ਸੇਵਿਕਾ ਚੰਚਲ ਸੇਠ, ਸਮਾਜ ਸੇਵਕ ਕੇ.ਕੇ. ਸ਼ਰਮਾ ਅਤੇ ਸਮਾਜ ਸੇਵਕ ਬੱਬੂ ਮਨੀਲਾ ਨੇ ਵੀ ਲਾਇਨ ਕੰਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਜਿਸ ਸਮਾਜ ਵਿੱਚ ਰਹਿੰਦੇ ਹਾਂ, ਉਹ ਵੀ ਸਾਡਾ ਪਰਿਵਾਰ ਹੈ ਅਤੇ ਸਮਰੱਥ ਲੋਕਾਂ ਨੂੰ ਜ਼ਰੂਰਤਮੰਦਾਂ ਦੀ ਮਦਦ ਦਾ ਹਰ ਸੰਭਵ ਉਪਰਾਲਾ ਕਰਨਾ ਚਾਹੀਦਾ ਹੈ। ਅਜਿਹੇ ਉਪਰਾਲੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਹ ਹਰ ਮਹੀਨੇ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ ਸਮਾਗਮ ਆਯੋਜਿਤ ਕਰਦੇ ਹਨ, ਜਿਸ ਵਿੱਚ ਉਨ੍ਹਾਂ ਨੂੰ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਅਤੇ ਐਨ.ਆਰ.ਆਈ. ਰਾਣਾ ਕੁਲਥਮੀਆ ਦਾ ਵਢਮੁੱਲਾ ਸਹਿਯੋਗ ਪ੍ਰਾਪਤ ਹੁੰਦਾ ਹੈ। ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਨੇ ਬਖੂਬੀ ਨਿਭਾਈ। ਇਸ ਮੌਕੇ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਦੇ ਸਕੱਤਰ ਲਾਇਨ ਸੰਜੀਵ ਲਾਂਬਾ, ਕੈਸ਼ੀਅਰ ਲਾਇਨ ਸਤਵਿੰਦਰ ਸਿੰਘ ਭਮਰਾ, ਪੀ.ਆਰ.ਓ. ਲਾਇਨ ਵਰੁਣ ਵਧਵਾ ਤੋਂ ਇਲਾਵਾ ਲਾਇਨ ਤਰੁਨ ਗਰਗ, ਲਾਇਨ ਵਿਜੇ ਕੁਮਾਰ, ਲਾਇਨ ਪੰਕਜ ਚੱਡਾ, ਲਾਇਨ ਨਿਖਿਲ ਵਧਵਾ, ਲਾਇਨ ਸਤਵਿੰਦਰ ਸਿੰਘ, ਲਾਇਨ ਵਿਜੇ ਕੁਮਾਰ, ਲਾਇਨ ਵਿਪਨ ਸ਼ਰਮਾ, ਲਾਇਨ ਡਾ. ਅਮਿਤ ਕੁਮਾਰ, ਲਾਇਨ ਜਤਿੰਦਰ ਸਹਿਦੇਵ, ਸਤੀਸ਼ ਬੱਗਾ, ਪ੍ਰਦੀਪ ਕੁਮਾਰ, ਸੰਦੀਪ ਕੁਮਾਰ ਆਦਿ ਹਾਜਰ ਸਨ।

ਤਸਵੀਰ: ਰਾਸ਼ਨ ਵੰਡਦੇ ਹੋਏ ਪਤਵੰਤੇ ਅਤੇ ਮੁੱਖ ਮਹਿਮਾਨ ਨੂੰ ਸਨਮਾਨਤ ਕਰਦੇ ਹੋਏ ਲਾਇਨ ਗੁਰਦੀਪ ਸਿੰਘ ਕੰਗ ਅਤੇ ਹੋਰ।