ਫ਼ਰੀਦਕੋਟ (ਵਿਪਨ ਕੁਮਾਰ ਮਿੱਤਲ): ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਵਿਨੀਤ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨਾਂ੍ਹ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰਾਂ੍ਹ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਜ਼ਿਲ੍ਹਾ ਮਾਲ ਅਫ਼ਸਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰ ਤੇ ਸ਼ਿਕਾਇਤ ਸੈਲ ਕਮਰਾ ਨੰਬਰ 247 ਸਥਾਪਿਤ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ, ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ, ਸ਼ਿਕਾਇਤ ਜਾਂ ਸੁਝਾਅ ਲਈ ਟੈਲੀਫੋਨ ਨੰਬਰ 01639-292843 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ੍ਹ ਕਿਹਾ ਕਿ ਇਹ ਸੰਪਰਕ ਨੰਬਰ 24 ਘੰਟੇ ਐਕਟਿਵ ਰਹੇਗਾ। ਉਨਾਂ੍ਹ ਦੱਸਿਆ ਕਿ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਸੀ.ਵਿਜਲ ਐਪ ਤੇ ਵੀ ਦਰਜ ਕਰਵਾਈ ਜਾ ਸਕਦੀ ਹੈ ਤੇ ਉਸ ਸ਼ਿਕਾਇਤ ਦਾ ਹੱਲ 100 ਮਿੰਟ ਦੇ ਵਿੱਚ ਵਿੱਚ ਕੀਤਾ ਜਾਵੇਗਾ।

    ਉਹਨਾਂ ਕਿਹਾ ਕਿ ਜੇਕਰ ਕੋਈ ਵੀ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਸ਼ਕਿਾਇਤ ਟੋਲ ਫਰੀ ਨੰਬਰ 1950 ਤੇ ਵੀ ਕੀਤੀ ਜਾ ਸਕਦੀ ਹੈ। ਉਨਾਂ੍ਹ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਦਾ ਮੁੱਖ ਮੰਤਵ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਜੋ ਚੋਣਾਂ ਵਿੱਚ ਭਾਗ ਲੈ ਰਹੇ ਹਨ ਉਨਾਂ੍ਹ ਨੂੰ ਬਿਨਾਂ ਕਿਸੇ ਡਰ ਭੈਅ ਜਾਂ ਵੋਟਰਾਂ ਨੂੰ ਲਾਲਚ ਦਿਵਾਏ ਬਿਨਾਂ ਚੋਣਾਂ ਕਰਵਾਉਣਾ ਮੁੱਖ ਮੰਤਵ ਹੈ। ਉਨਾਂ੍ਹ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜਾਉਣ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।ਉਹਨਾਂ ਕਿਹਾ ਕਿ ਚੋਣਾਂ ਨੂੰ ਸੁਖਾਲੇ ਢੰਗ ਨਾਲ ਨੇਪਰੇ ਚਾੜਨ ਲਈ ਅਤੇ ਜ਼ਲਿ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।