ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ ਕਿ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲੱਬਧ ਰਾਖਵੀਆਂ ਛੁੱਟੀਆਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ।