ਸਰਕਾਰੀ ਤੇਲ ਕੰਪਨੀਆਂ ਨੇ ਏਅਰਲਾਈਨਜ਼ ਕੰਪਨੀਆਂ ਨੂੰ ਵੱਡੀ ਰਾਹਤ ਦਿੰਦਿਆਂ ਟਰਬਾਈਨ ਫਿਊਲ (ATF) ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਚੌਥੀ ਵਾਰ ਜੈੱਟ ਫਿਊਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਹੈ। ATF ਦੀ ਕੀਮਤ 1,221 ਰੁਪਏ ਪ੍ਰਤੀ ਕਿਲੋਲੀਟਰ ਘਟਾਈ ਗਈ ਹੈ। ਨਵੀਆਂ ਦਰਾਂ 1 ਫਰਵਰੀ 2024 ਤੋਂ ਲਾਗੂ ਹੋ ਗਈਆਂ ਹਨ।
ਤੇਲ ਕੰਪਨੀਆਂ ਨੇ ਦਿੱਲੀ ‘ਚ ਘਰੇਲੂ ਏਅਰਲਾਈਨਜ਼ ਦੀ ਕੀਮਤ ‘ਚ 1,221 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਰਾਜਧਾਨੀ ਦਿੱਲੀ ‘ਚ ATF ਦੀ ਕੀਮਤ 1,00,772.17 ਰੁਪਏ ਪ੍ਰਤੀ ਕਿਲੋਲੀਟਰ ‘ਤੇ ਆ ਗਈ ਹੈ। ਅੱਜ ਦੀ ਕਟੌਤੀ ਤੋਂ ਬਾਅਦ, ਮੁੰਬਈ ਵਿੱਚ ATF ਦੀ ਕੀਮਤ 94,246.00 ਰੁਪਏ ਪ੍ਰਤੀ ਕਿਲੋਲੀਟਰ ‘ਤੇ ਆ ਗਈ ਹੈ। ਜੈਟ ਫਿਊਲ ਦੀ ਕੀਮਤ ਕੋਲਕਾਤਾ ‘ਚ 1,09,797.33 ਰੁਪਏ ਪ੍ਰਤੀ ਲੀਟਰ ਅਤੇ ਚੇਨਈ ‘ਚ 1,04,840.19 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ। ਇਹ ਲਗਾਤਾਰ ਚੌਥੀ ਵਾਰ ਹੈ ਜਦੋਂ ਤੇਲ ਕੰਪਨੀਆਂ ਦੁਆਰਾ ਹਵਾਬਾਜ਼ੀ ਟਰਬਾਈਨ ਈਂਧਨ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ ਅਤੇ ਕੀਮਤ ਲਗਭਗ 1,221 ਰੁਪਏ ਤੱਕ ਹੇਠਾਂ ਆ ਗਈ ਹੈ। ਇਸ ਕਟੌਤੀ ਤੋਂ ਬਾਅਦ ਏਅਰਲਾਈਨਜ਼ ਕੰਪਨੀਆਂ ਨੂੰ ਵੱਡਾ ਲਾਭ ਮਿਲਣ ਦੀ ਉਮੀਦ ਹੈ।