ਫਰੀਦਕੋਟ  (ਵਿਪਨ ਮਿੱਤਲ) – ਇਲਾਕੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਬਾਬਾ ਬੰਦਾ ਬਹਾਦਰ ਕਾਲਜ ਆਫ ਨਰਸਿੰਗ ਫਰੀਦਕੋਟ ਵਿਖੇ ਰੋਟਰੀ ਕਲੱਬ ਫਰੀਦਕੋਟ ਦੇ ਪ੍ਰਧਾਨ ਅਸ਼ਵਨੀ ਬਾਂਸਲ ਤੇ ਕਲੱਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਪੰਜਾਬ ਮੋਟਰਜ਼ ਦੇ ਅਗਵਾਈ ’ਚ ਕੌਮੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਹਾਲ ’ਚ ਕਲੱਬ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਦੀ ਸ਼ੁਰੂਆਤ ਕਾਲਜ ਵਿਦਿਆਰਥਣ ਨੇ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖ ਕੇ ਕੀਤੀ। ਇਸ ਅਵਸਰ ਤੇ ਕੈਂਸਰ ਦੇ ਮਾਹਿਰ ਡਾ.ਪ੍ਰਦੀਪ ਗਰਗ ਮੁਖੀ ਕੈਂਸਰ ਵਿਭਾਗ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ-ਕਮ- ਪ੍ਰੋਜੈਕਟ ਚੇਅਰਮੈਨ, ਡਾ.ਸ਼ਮੀਮ ਮੌਂਗਾ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ- ਹਸਪਤਾਲ ਫਰੀਦਕੋਟ ਅਤੇ ਕੋ-ਪ੍ਰੋਜੈਕਟ ਚੇਅਰਮੈਨ, ਡਾ. ਸ਼ਸ਼ੀਕਾਂਤ ਧੀਰ ਮੁੱਖੀ ਬੱਚਾ ਵਿਭਾਗ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਅਤੇ ਕੋ-ਪ੍ਰੋਜੈਕਟ ਚੇਅਰਮੈਨ ਅਤੇ ਇਲਾਕੇ ਦੇ ਨਾਮਵਰ ਡਾ. ਬਿਮਲ ਗਰਗ ਜ਼ਿਲਾ ਚੇਅਰਮੈਨ ਕੈਂਸਰ ਜਾਗਰੂਕਤਾ ਅਭਿਆਨ ਨੇ ਇਸ ਸੈਮੀਨਾਰ ਪ੍ਰੋਗਰਾਮ ’ਚ ਵਿਸ਼ਾ ਮਾਹਿਰਾਂ ਵੱਲੋਂ ਸ਼ਿਰਕਤ ਕੀਤੀ ਤੇ ਕੈਂਸਰ ਦੀ ਭਿਆਨਕ ਬਿਮਾਰੀ ਦੇ ਕਾਰਨ, ਲੱਛਣ, ਇਸ ਤੋ ਕਿਵੇਂ ਬਚਿਆ ਜਾ ਸਕਦਾ ਦੇ ਵਿਸ਼ੇ ਤੇ ਵਿਸਥਾਰ ਨਾਲ ਸੌਖੇ ਸ਼ਬਦਾਂ ’ਚ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਕਾਲਜ ਵਿਦਿਆਰਥੀਆਂ ਨੇ ਵਿਸ਼ਾ ਮਾਹਿਰਾਂ ਨੂੰ ਸੁਆਲ ਕੀਤੇ, ਜਿਨ੍ਹਾਂ ਦੇ ਉਨ੍ਹਾਂ ਵੱਲੋਂ ਤਸੱਲੀਬਖਸ਼ ਢੰਗ ਨਾਲ ਜੁਆਬ ਵੀ ਦਿੱਤੇ ਗਏ । ਇਸ ਸੈਮੀਨਾਰ ’ਚ ਕਾਲਜ ਵਿਦਿਆਰਥੀਆਂ ਨੇ ਨੇ ਬੜੀ ਦਿਲਚਸਪੀ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਕਲੱਬ ਦੇ ਅਸ਼ਵਨੀ ਬਾਂਸਲ ਨੇ ਦੱਸਿਆ ਕਿ ਇਹ ਕੈਂਸਰ ਜਾਗਰੂਕਤਾ ਸੈਮੀਨਾਰ, ਰੋਟੇਰੀਅਨ ਭੁਪੇਸ਼ ਮਹਿਤਾ ਡਿਸਟਿ੍ਰਕ ਗਵਰਨਰ 2025-26 ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਰੋਟਰੀ ਕਲੱਬ ਵੱਲੋਂ ਕੈਂਸਰ ਖਿਲਾਫ਼ ਜਿੱਥੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ, ਉੱਥੇ ਨਿਰੰਤਰ ਕੈਂਸਰ ਦੇ ਚੈੱਕਅੱਪ ਲਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਆਉਂਦੇ ਦਿਨਾਂ ’ਚ ਕਲੱਬ ਵੱਲੋਂ ਵਿਦਿਆਰਥੀ ਵਰਗ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਇਸ ਦੇ ਉਪਰਾਲੇ ਨਿਰੰਤਰ ਕੀਤੇ ਜਾਣਗੇ। ਕਲੱਬ ਦੇ ਸਕੱਤਰ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਉਂਦਿਆਂ ਦੱਸਿਆ ਕਿ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ 2 ਕਰੋੜ ਦੀ ਲਾਗਤ ਨਾਲ ਇੱਕ ਵਿਸ਼ੇਸ਼ ਕੈਂਸਰ ਦੀ ਜਾਂਚ ਲਈ ਵੈਨ ਤਿਆਰ ਕੀਤੀ ਗਈ ਹੈ। ਜਿਸ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਦੀ ਟੀਮ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਅੰਦਰ ਲਿਜਾ ਕੇ ਕੈਂਸਰ ਦੀ ਜਾਂਚ ਕੀਤੀ ਜਾ ਰਹੀ ਹੈ। ਕਾਲਜ ਦੇ ਪਿ੍ਰੰਸੀਪਲ ਤਰਨਪ੍ਰੀਤ ਕੌਰ ਨੇ ਦੱਸਿਆ ਕਿ ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਕਾਲਜ਼ਿਜ਼ ਦੇ ਚੇਅਰਮੈਨ ਪਨੀਤਇੰਦਰ ਬਾਵਾ, ਡਾਇਰੈਕਟਰ ਸ਼ਾਲਿਨੀ ਬਾਵਾ ਦੀ ਯੋਗ ਅਗਵਾਈ ਕਾਲਜ ਅੰਦਰ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਵਾਸਤੇ ਸਮੇਂ-ਸਮੇਂ ਤੇ ਪੇਂਟਿੰਗ, ਰੰਗੋਲੀ, ਪੋਸਟਰ, ਲੇਖ, ਸਕਿੱਟ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾ ਬੰਦਾ ਬਹਾਦਰ ਕਾਲਜ ਆਫ ਨਰਸਿੰਗ ਫ਼ਰੀਦਕੋਟ ਵਿਖੇ ਪਹੁੰਚੀ ਰੋਟਰੀ ਕਲੱਬ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਰੋਟੇਰੀਅਨ ਰਜੀਵ ਸੇਤੀਆ ਸਾਬਕਾ ਪ੍ਰਧਾਨ ਰੋਟਰੀ ਕਲੱਬ ਫਤਿਆਬਾਦ, ਗੁਰਮੀਤ ਸਿੰਘ ਮੌਂਗਾ ਸਾਬਕਾ ਪ੍ਰਧਾਨ ਰੋਟਰੀ ਕਲੱਬ ਫਤਿਆਬਾਦ ਅਤੇ ਹਰੀਸ਼ ਖੁਰਾਣਾ ਸਾਬਕਾ ਪ੍ਰਧਾਨ ਫਤਿਹਾਬਾਦ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪਿ੍ਰੰਸੀਪਲ ਸ਼ਮੀਰ ਸ਼ਰਮਾ ਬਾਬਾ ਬੰਦਾ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ, ਰੋਟਰੀ ਕਲੱਬ ਫਰੀਦਕੋਟ ਦੇ ਮੈਂਬਰ ਭਾਰਤ ਭੂਸ਼ਨ ਸਿੰਗਲਾ ਸਹਾਇਕ ਗਵਰਨਰ ਰੋਟਰੀ ਕਲੱਬ, ਕੇ.ਪੀ.ਸਿੰਘ ਸਰਾਂ, ਅਸ਼ੋਕ ਸੱਚਰ, ਸਟੇਟ ਐਵਾਰਡੀ ਕੁਲਜੀਤ ਸਿੰਘ ਵਾਲੀਆ ਹਾਜ਼ਰ ਸਨ।