
Skip to content
ਫਿਰੋਜ਼ਪੁਰ (ਜਤਿੰਦਰ ਪਿੰਕਲ) : ਦਸਵੀਂ (ਸੀ. ਬੀ. ਐੱਸ. ਸੀ) ਜਮਾਤ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਵੱਲੋਂ ਕ੍ਰਮਵਾਰ ਸੁਖਮਨਪ੍ਰੀਤ ਕੌਰ (95%) ਐਸ਼ਮੀਨ ਕੌਰ (92%) ਸੁਖਪਾਲ ਕੌਰ (91%), ਨਵਨੀਤ ਕੌਰ (86.2%), ਅਤੇ ਆਰਿਯਨ ਖੱਟੜ (86%) ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾ ਰੌਸ਼ਨ ਕੀਤਾ।ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 80 ਫੀਸਦੀ ਤੋਂ ਉੱਪਰ ਅੰਕ ਲੈ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਜੀ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸਮੂਹ ਅਧਿਆਪਕ ਸਾਹਿਬਾਨਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਬਦੌਲਤ ਅੱਜ ਇਹ ਮੁਕਾਮ ਹਾਸਲ ਹੋਇਆ ਹੈ। ਵਿਦਿਆਰਥੀਆਂ ਦੇ ਚਿਹਰਿਆਂ ਤੇ ਅੰਤਾਂ ਦੀ ਖ਼ੁਸ਼ੀ ਦੇਖਦਿਆਂ ਸਕੂਲ ਦੇ ਮੁੱਖ ਅਧਿਆਪਕ ਜੀ ਨੇ ਵਿਦਿਆਰਥੀਆਂ ਨੂੰ ਸਦਾ ਹੀ ਮਿਹਨਤ ਅਤੇ ਇਮਾਨਦਾਰੀ ਨਾਲ਼ ਅੱਗੇ ਵਧਣ ਦੀ ਸੱਚੀ ਖ਼ੁਸ਼ੀ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ।Related