Skip to content
ਚੰਗੇ ਭਵਿੱਖ ਲਈ ਵਿਦੇਸ਼ਾਂ ਵਿਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਇੰਗਲੈਂਡ ਤੋਂ ਸਾਹਮਣੇ ਆਇਆ ਹੈ, ਜਿਥੇ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ (27) ਕਰੀਬ ਸਵਾ ਸਾਲ ਪਹਿਲਾਂ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ। 22 ਜਨਵਰੀ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪਰਵਾਰ ਨੂੰ ਮਿਲੀ।
ਮ੍ਰਿਤਕ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦਸਿਆ ਕਿ ਉਨ੍ਹਾਂ ਦਾ ਭਤੀਜਾ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਕਰੀਬ ਦੋ ਮਹੀਨੇ ਪਹਿਲਾਂ ਸਿਹਤ ਸਬੰਧੀ ਕੁੱਝ ਸਮੱਸਿਆ ਆ ਗਈ ਪਰ ਬਾਅਦ ਵਿਚ ਉਹ ਠੀਕ ਹੋ ਗਿਆ ਸੀ। ਹੁਣ 22 ਜਨਵਰੀ ਨੂੰ ਉਸ ਦੀ ਮੌਤ ਦੀ ਮੰਦਭਾਗੀ ਖ਼ਬਰ ਮਿਲੀ। ਪ੍ਰਦੀਪ ਸਿੰਘ ਮਾਤਾ ਵੀ ਇੰਗਲੈਂਡ ਗਏ ਹੋਏ ਹਨ ਜਦਕਿ ਉਸ ਦੇ ਪਿਤਾ ਭੁਪਿੰਦਰ ਸਿੰਘ ਲੀਵਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਹਨ। ਪੀੜਤ ਪਰਵਾਰ ਨੇ ਸਰਕਾਰ ਅਤੇ ਐਨ.ਆਰ.ਆਈ. ਭਰਾਵਾਂ ਤੋਂ ਮੰਗ ਕੀਤੀ ਕਿ ਪ੍ਰਦੀਪ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।
Post Views: 2,195
Related