Skip to content
ਜਤਿੰਦਰ ਪਿੰਕਲ, ਫ਼ਿਰੋਜ਼ਪੁਰ।
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਕੁੱਲਗੜ੍ਹੀ ਦੇ ਹੋਣਹਾਰ ਵਿਦਿਆਰਥੀ ਅਜ਼ਾਦਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਪਨ ਮੈਰਾਥਨ ਟੂਰਨਾਮੈਂਟ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਆਪਣੀ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਸਦਕਾ ਅਜ਼ਾਦਵੀਰ ਸਿੰਘ ਨੇ ਮੈਰਾਥਨ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5,000 ਰੁਪਏ ਦਾ ਨਕਦ ਇਨਾਮ ਆਪਣੇ ਨਾਂ ਕੀਤਾ।
ਵਿਦਿਆਰਥੀ ਦੀ ਇਸ ਸ਼ਾਨਦਾਰ ਸਫ਼ਲਤਾ ਨਾਲ ਸਕੂਲ ਅਤੇ ਉਸ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਅਤੇ ਵਾਈਸ ਪ੍ਰਿੰਸੀਪਲ ਸ. ਰਣਧੀਰ ਸਿੰਘ ਵੱਲੋਂ ਅਜ਼ਾਦਵੀਰ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ।
ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Related