ਫਾਜ਼ਿਲਕਾ ਵਿੱਚ BSF ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਭੁੱਕੀ (ਅਫੀਮ) ਦੇ ਪੌਦੇ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਸਬੰਧੀ ਐਫ.ਆਈ.ਆਰ. ਦਰਜ ਕਰ ਲਈ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੂੰ ਸੋਮਵਾਰ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਵੱਡੇ ਪੱਧਰ ’ਤੇ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ, ਜਿਸ ‘ਤੇ ਸੂਬੇ ‘ਚ ਪੂਰੀ ਤਰ੍ਹਾਂ ਪਾਬੰਦੀ ਹੈ। ਸੂਚਨਾ ਦੇ ਆਧਾਰ ‘ਤੇ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਦੀ ਜਾਂਚ ਲਈ ਸਾਂਝਾ ਸਰਚ ਅਭਿਆਨ ਚਲਾਇਆ ਗਿਆ।ਤਲਾਸ਼ੀ ਦੌਰਾਨ ਪਿੰਡ ਚੱਕ ਖੇਵਾ ਢਾਣੀ ਕੋਲ ਹੋ ਰਹੀ ਸ਼ੱਕੀ ਖੇਤੀ ਬਾਰੇਰੇ ਪਤਾ ਲੱਗਾ, ਜਿਸ ਮਗਰੋਂ ਉਨ੍ਹਾਂ ਨੇ ਉਕਤ ਥਾਂ ‘ਤੇ ਰੇਡ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਨੂੰ ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਕੋਰਟ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਏਗੀ ਕਿ ਉਕਤ ਥਾਂ ‘ਤੇ ਕਿੰਨੀ ਦੇਰ ਤੋਂ ਉਹ ਖੇਤੀ ਕਰ ਰਿਹਾ ਹੈ।ਦੱਸ ਦਈਏ ਕਿ ਜਦੋਂ ਟੀਮ ਉਕਤ ਖੇਤ ‘ਤੇ ਪਹੁੰਚੀ ਤਾਂ ਜਿਥੇ-ਜਿਥੇ ਭੁੱਕੀ ਦੀ ਫਸਲ ਉਗਾਈ ਗਈ ਸੀ, ਉਥੇ ਉਥੇ ਸਰ੍ਹੋਂ ਦੀ ਫਸਲ ਦੇ ਪੌਦੇ ਵੀ ਲਾਏੇ ਗਏ ਸਨ, ਜਿਸ ਨਾਲ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੇ ਖੇਤ ਤੋਂ ਟੀਮ ਨੇ ਸਾਰੇ ਭੁੱਕੀ ਦੇ ਪੌਦੇ ਉਖਾੜ ਲਏ ਸਨ। ਮੌਕੇ ਤੋਂ ਕੁਲ 14.470 ਕਿਲੋਗ੍ਰਾਮ ਅਫੀਮ ਦੇ ਪੌਦੇ ਬਰਾਮਦ ਕੀਤੇ ਗਏ। ਟੀਮਾਂ ਨੂੰ ਉਕਤ ਖੇਤ ਲੱਭਣ ਵਿੱਚ ਕਾਫੀ ਸਮਾਂ ਲੱਗਾ, ਕਿਉਂਕਿ ਅਫੀਮ ਦੀ ਖੇਤੀ ਖੇਤਾਂ ਦੇਦ ਵਿਚੋ-ਵਿਚ ਕੀਤੀ ਗਈ ਸੀ।