Skip to content
ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਸਨ ਪਰ ਬੁੱਧਵਾਰ ਸ਼ਾਮ ਨੂੰ ਅਚਾਨਕ ਮੌਸਮ ਨੇ ਕਰਵਟ ਲਈ ,ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬੁੱਧਵਾਰ ਸ਼ਾਮ ਨੂੰ ਪੰਜਾਬ ‘ਚ ਧੂੜ ਭਰੀ ਹਨੇਰੀ ਕਾਰਨ ਦਿਨ ਵਿੱਚ ਹਨੇਰਾ ਛਾਇਆ ਗਿਆ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਬਾਰਿਸ਼ ਵੀ ਦੇਖਣ ਨੂੰ ਮਿਲੀ ਅਤੇ ਅੱਗ ਲੱਗਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਜ਼ੋਰ ਫੜਨ ਲੱਗੀ ਹੈ। ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।
ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ 7 ਜੂਨ ਤੱਕ ਰਹਿਣ ਵਾਲਾ ਹੈ। 6 ਜੂਨ ਨੂੰ 4 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 7 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ ‘ਚ 7 ਜੂਨ ਨੂੰ ਵੀ ਮੀਂਹ ਪੈ ਸਕਦਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 8 ਜੂਨ ਤੋਂ ਮੌਸਮ ਆਮ ਵਾਂਗ ਹੋ ਜਾਵੇਗਾ। ਮੌਸਮ ਵਿਭਾਗ ਨੇ ਨਾ ਤਾਂ ਹੀਟ ਵੇਵ ਅਤੇ ਨਾ ਹੀ ਤੂਫਾਨ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਹੈ। ਪਰ ਤਾਪਮਾਨ ਇੱਕ ਵਾਰ ਫਿਰ 44-45 ਡਿਗਰੀ ਦੇ ਆਸਪਾਸ ਪਹੁੰਚਣਾ ਸ਼ੁਰੂ ਹੋ ਜਾਵੇਗਾ।
Post Views: 2,150
Related