ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਬਿਆਨਪੁਰ ਨੇੜੇ ਇੱਕ ਸਕੂਟਰੀ ਅਤੇ ਤੇਜ਼ ਰਫ਼ਤਾਰ ਬੁਲਟ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਸਕੂਟਰੀ ‘ਤੇ ਸਵਾਰ ਚਾਰ ਸਾਲਾ ਬੱਚੇ ਦੀ ਹੋਈ ਮੌਤ ਦੀ ਹੋ ਗਈ। ਜਾਣਕਾਰੀ ਅਨੁਸਾਰ ਬੱਚਾ ਦਾਦਾ-ਦਾਦੀ ਨਾਲ ਸਕੂਟਰੀ ‘ਤੇ ਸਵਾਰ ਸੀ। ਜਿਸ ‘ਚ ਦਾਦੀ ਹੋਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਿਆਨਪੁਰ ਚੌਕੀ ਇੰਚਾਰਜ ਰਮੇਸ਼ ਕੁਮਾਰ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਗਵਾਲੀਆ, ਆਪਣੀ ਪਤਨੀ ਪਰਮਜੀਤ ਕੋਰ ਅਤੇ ਪੋਤਰੇ ਵਰੁਣ ਥਾਪਾ ਨਾਲ ਆਪਣੀ ਸਕੂਟਰੀ ‘ਤੇ ਸਵਾਰ ਹੋ ਕੇ ਪਿੰਡ ਮੀਰਪੁਰ ਤੋਂ ਆਪਣੀ ਕੁੜੀ ਨੂੰ ਮਿਲ ਕੇ ਵਾਪਸ ਆਪਣੇ ਘਰ ਨੂੰ ਆ ਰਹੇ ਸੀ, ਜਦ ਸ਼ਾਮ ਲਗਭਗ 6.30 ਵਜੇ ਦੇ ਕਰੀਬ ਉਹ ਮੀਰਪੁਰ ਲਿੰਕ ਸੜਕ ਤੋਂ ਬਿਆਨਪੁਰ ਨੂੰ ਮੁੜੇ ਤਾਂ ਬਿਆਨਪੁਰ ਦੀ ਸਾਈਡ ਵੱਲੋਂ ਇੱਕ ਬੁਲੇਟ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਆਇਆ ਜਿਸ ਨੇ ਗ਼ਲਤ ਸਾਈਡ ਤੋਂ ਲਾਪ੍ਰਵਾਹੀ ਨਾਲ ਚਲਾ ਰਹੇ ਨੌਜਵਾਨ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਚਾਰ ਸਾਲਾ ਬੱਚਾ ਤੇ ਦਾਦਾ-ਦਾਦੀ ਤਿੰਨੋਂ ਸੜਕ ‘ਤੇ ਡਿੱਗ ਗਏ, ਜਿਸ ਕਾਰਨ ਪੋਤਰਾ ਵਰੁਣ ਥਾਪਾ (ਉਮਰ 4 ਸਾਲਾ) ਮੋਟਰਸਾਇਕਲ ਹੇਠਾਂ ਆ ਗਿਆ। ਜਦੋਂ ਤਰੁੰਤ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਸਮੇਂ ਰਸਤੇ ਵਿੱਚ ਹੀ ਉਸਨੇ ਦਮ ਤੋੜ ਦਿੱਤਾ ਅਤੇ ਦਾਦੀ ਗੰਭੀਰ ਜ਼ਖ਼ਮੀ ਹੋਣ ਕਾਰਨ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਗੁਰਦਾਸਪੁਰ ਵਿਖੇ ਜ਼ੇਰੇ ਇਲਾਜ ਹੈ।
ਹਾਲਾਂਕਿ ਦਾਦੇ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਜਾਂਚ-ਪੜਤਾਲ ਕਾਰਨ ਉਪਰੰਤ ਮੁਦਾਈ ਸਤਨਾਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਗਵਾਲੀਆ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਜਤਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਕੱਤੋਵਾਲ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ।