ਗੁਰਦਾਸਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਸ਼ੁੱਕਰਵਾਰ ਨੂੰ ਬੀਐੱਸਐੱਫ਼ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ। ਦਰਅਸਲ, ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਤੋਂ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਦੇ ਜਵਾਨਾਂ ਨੇ ਪੈਕਟ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਜ਼ਿਕਰਯੋਗ ਹੈ ਕਿ ਪਾਕਿਸਤਾਨ ਤੋਂ ਦੇਸ਼ ਵਿਰੋਧੀ ਤਾਕਤਾਂ ਵੱਲੋਂ ਭਾਰਤ ‘ਚ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇੱਕ ਕਿਸਾਨ ਨੂੰ ਖੇਤਾਂ ਵਿਚ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ ਹੈ। ਇਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਬੀਐਸਐਫ ਦੀ 27 ਬਟਾਲੀਅਨ ਦੇ ਬੀਓਪੀ ਰੋਜ਼ਾ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਦੇ ਅਧਿਕਾਰੀ ਅਤੇ ਜਵਾਨ ਮੌਕੇ ‘ਤੇ ਪਹੁੰਚ ਗਏ।

    ਜਿਹਨਾਂ ਨੇ ਦੇਖਿਆ ਕਿ ਕਣਕ ਦੇ ਖੇਤ ਵਿਚ ਪੀਲੇ ਰੰਗ ਦਾ ਪੈਕਟ ਪਿਆ ਸੀ। ਜਿੱਥੋਂ ਹੈਰੋਇਨ ਦਾ ਪੈਕਟ ਕਬਜ਼ੇ ਵਿਚ ਲੈ ਲਿਆ ਗਿਆ। ਬਰਾਮਦਗੀ ਸਬੰਧੀ ਥਾਣਾ ਕਲਾਨੌਰ ਦੇ ਐਸ.ਐਚ.ਓ.  ਨੂੰ ਸੂਚਿਤ ਕਰ ਦਿੱਤਾ ਗਿਆ।