ਜਲੰਧਰ (ਵਿੱਕੀ ਸੂਰੀ) : ਜਲੰਧਰ ਦੇ ਥਾਣਾ 1 ਅਧੀਨ ਪੈਂਦੇ ਸ਼ਿਵ ਨਗਰ ਦੇ ਨਜ਼ਦੀਕ ਸਥਿਤ ਨਾਖਾਂ ਵਾਲੇ ਬਾਗ ਦੇ ਕੋਲ ਸੜੀ ਹੋਈ ਲਾਸ਼ ਬਰਾਮਦ ਹੋਈ ਹੈ। ਮੌਕੇ ’ਤੇ ਦੋ ਥਾਣਿਆਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਇਹ ਇਲਾਕਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਤੇ ਅਧੀਨ ਦੱਸਿਆ ਜਾ ਰਿਹਾ ਸੀ ਪਰ ਉਸ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ 1 ਦੀ ਅਡੀਸ਼ਨਲ ਮੁਖੀ ਰਜਿੰਦਰ ਸਿੰਘ ਦਾ ਕਹਿਣਾ ਹੈ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਆਸ ਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਵਿਅਕਤੀ ਨੂੰ ਜਿਉਂਦਾ ਸਾੜ ਕੇ ਸੁੱਟਿਆ ਗਿਆ ਹੈ। ਫਿਲਹਾਲ ਪੁਲਿਸ ਨੂੰ ਵਿਅਕਤੀ ਦੀ ਪਛਾਣ ਬਾਰੇ ਜਾਣਕਾਰੀ ਹਾਸਲ ਨਹੀਂ ਹੋਈ।
