ਮਾਨਸਾ (ਵੈਲਕਮ ਬਿਉਰੋ): ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਅੱਜ ਪੰਜਤੱਤ ਵਿੱਚ ਵਿਲੀਨ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਪਿਤਾ ਦੀ ਤਰਫੋਂ ਸੰਸਕਾਰ ਕੀਤਾ ਗਿਆ। 29 ਮਈ ਨੂੰ ਸਿੱਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।ਸਿੱਧੂ ਮੂਸੇ ਵਾਲਾ ਦਾ ਅੰਤਿਮ ਸੰਸਕਾਰ ਪਹਿਲਾਂ ਪਿੰਡ ਮੂਸੇ ਵਾਲੇ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਣਾ ਸੀ, ਪਰ ਮਾਪਿਆਂ ਨੇ ਸਿੱਧੂ ਦੇ ਖੇਤਾਂ ਵਿੱਚ ਹੀ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਕੀਤਾ।