
Skip to content

20 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, 13 ਅਗਸਤ ਤੱਕ ਚੱਲੇਗਾ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 13 ਅਗਸਤ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਸ਼ਨੀਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਦਿੱਤੀ।
ਰਿਜਿਜੂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਸਿਫ਼ਾਰਸ਼ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਾਲ 2026 ਦੇ ਮਾਨਸੂਨ ਸੈਸ਼ਨ ਲਈ ਸੰਸਦ ਦੇ ਦੋਵੇਂ ਸਦਨਾਂ ਨੂੰ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਆਪਣੀ ਪੋਸਟ ਵਿੱਚ ਕਿਹਾ ਕਿ ਮਾਨਸੂਨ ਸੈਸ਼ਨ 20 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ। ਇਸ ਦੌਰਾਨ ਦੇਸ਼ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਅਰਥਪੂਰਨ ਬਹਿਸ, ਚਰਚਾ ਅਤੇ ਫ਼ੈਸਲੇ ਕੀਤੇ ਜਾਣਗੇ।
ਮਾਨਸੂਨ ਸੈਸ਼ਨ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਵਿਧੇਯਕ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਜਦਕਿ ਵਿਰੋਧੀ ਧਿਰ ਵੀ ਵੱਖ-ਵੱਖ ਰਾਸ਼ਟਰੀ ਅਤੇ ਜਨਹਿਤ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ।

Related