Skip to content
ਨਾਭਾ (ਅਮਨ ਗਰਗ): ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਨਾਭਾ ਦੇ ਇਤਿਹਾਸਕ ਪਟਿਆਲਾ ਗੇਟ ਵਿਖੇ ਅਕਾਲੀ ਦਲ ਸੁਤੰਤਰ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਤਲ ਮਾਮਲੇ ਵਿੱਚ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਦਿਨ-ਦਿਹਾੜੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਸਹੋਲੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਨਾ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਰੋਸ ਪ੍ਰਦਰਸ਼ਨ ਵਿੱਚ ਪਾਰਟੀ ਆਗੂ ਹਰਬੰਸ ਸਿੰਘ ਖਟੜਾ, ਸੁਰਜੀਤ ਸਿੰਘ ਬਾਬਰਪੁਰ, ਹੈਪੀ ਸੁਖੇਵਾਲ, ਜਗਰੂਪ ਸਿੰਘ ਬੋੜਾ, ਕਰਮ ਸਿੰਘ, ਗੁਲਜਾਰ ਸਿੰਘ, ਬੰਤ ਸਿੰਘ, ਗੁਰਮੀਤ ਸਿੰਘ, ਪਾਲ ਸਿੰਘ, ਬਿੱਟੂ ਸਿੰਘ, ਅਮਰੀਕ ਸਿੰਘ, ਰਘਬੀਰ ਸਿੰਘ, ਤਰਲੋਚਨ ਸਿੰਘ, ਦਰਸ਼ਨ ਸਿੰਘ, ਜਸਪ੍ਰੀਤ ਸਿੰਘ, ਗੁਰਜੀਤ ਸਿੰਘ, ਨਛੱਤਰ ਸਿੰਘ, ਪੂਰਨ ਚੰਦ, ਹਰਮੀਤ ਸਿੰਘ ਅਤੇ ਰਮਨਦੀਪ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
Related