
Skip to content
ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿੱਚ ਤਾਇਨਾਤ ਇੱਕ ਪਟਵਾਰੀ ਨੇ ਆਪਣੀ ਜਾਨ ਦੇ ਦਿੱਤੀ। ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ ਹਰਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਫਾਜ਼ਿਲਕਾ ਦਾ ਰਹਿਣ ਵਾਲਾ ਸੀ। ਹਰਸ਼ ਦੀ ਲਾਸ਼ ਐਤਵਾਰ ਦੇਰ ਰਾਤ ਉਸਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ। ਸ਼ੱਕ ਹੈ ਕਿ ਹਰਸ਼ ਨੇ ਫਾਹਾ ਲੈ ਕੇ ਆਪਣੀ ਜਾਨ ਲਈਜਾਣਕਾਰੀ ਮੁਤਾਬਕ ਮੂਲ ਤੌਰ ‘ਤੇ ਹਰਸ਼ ਫਾਜ਼ਿਲਕਾ ਦਾ ਰਹਿਣ ਵਾਲਾ ਸੀ ਤੇ ਪਿਛਲੇ 8 ਸਾਲਾਂ ਤੋਂ ਧਰਮਕੋਟ ਵਿੱਚ ਬਤੌਰ ਪਟਵਾਰੀ ਭਰਤੀ ਹੋਇਆ ਸੀ। ਉਹ ਪਿਛਲੇ ਛੇ ਸਾਲਾਂ ਤੋਂ ਧਰਮਕੋਟ ਵਿੱਚ ਸੇਵਾ ਨਿਭਾ ਰਿਹਾ ਸੀ। ਪਤਾ ਲੱਗਾ ਹੈ ਕਿ ਹਰਸ਼ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤਣਾਅ ਵਿੱਚੋਂ ਲੰਘ ਰਿਹਾ ਸੀ। ਇਸ ਲਈ ਖਦਸ਼ਾ ਹੈ ਕਿ ਉਸ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਭਿਆਨਕ ਕਦਮ ਚੁੱਕਿਆ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਸਿਵਲ ਹਸਪਤਾਲ ਭੇਜ ਦਿੱਤਾ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਧਰਮਕੋਟ ਪਹੁੰਚ ਗਏ ਹਨ, ਪੁਲਿਸ ਉਨ੍ਹਾਂ ਤੋਂ ਵੀ ਜਾਣਕਾਰੀ ਇਕੱਠੀ ਕਰੇਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ।Related