Skip to content
ਫਰੀਦਕੋਟ (ਵਿਪਨ ਮਿਤੱਲ): ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਕੀਟਨਾਸ਼ਕ /ਖਾਦਾਂ ਦੀਆਂ ਦੁਕਾਨਾਂ ਤੋਂ ਭਰੇ ਸੈਂਪਲਾਂ ‘ਚੋਂ 2 ਨਮੂਨੇ ਗ਼ੈਰ ਮਿਆਰੀ ਪਾਏ ਗਏ। ਨਮੂਨਿਆਂ ਨਾਲ ਸਬੰਧਿਤ ਵਿਅਕਤੀਆਂ/ਫਰਮਾਂ ਨੂੰ ਮਾਣਯੋਗ ਜ਼ਿਲ੍ਹਾ ਅਦਾਲਤ ਵੱਲੋਂ ਜ਼ੁਰਮਾਨਾ ਕੀਤਾ ਗਿਆ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਦਵਾਈਆਂ/ਖਾਦਾਂ/ਬੀਜ ਉਬਲਬਧ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਖਾਦ/ਕੀਟਨਾਸ਼ਕ ਤੇ ਬੀਜ ਵਿਕੇ੍ਤਾਵਾਂ ਦੇ ਕਾਰੋਬਾਰ ਸਥਾਨਾਂ ਤੋਂ ਨਮੂਨੇ ਭਰੇ ਜਾਂਦੇ ਹਨ ਤੇ ਇਨ੍ਹਾਂ ਨਮੂਨਿਆਂ ਨੂੰ ਪਰਖ ਲਈ ਵੱਖ-ਵੱਖ ਪ੍ਰਯੋਗਸ਼ਾਲਾਵਾਂ ‘ਚ ਪਰਖ ਕਰਨ ਲਈ ਭੇਜਿਆ ਗਿਆ ਸੀ ਤੇ ਦੋ ਸੈਂਪਲ ਗ਼ੈਰ ਮਿਆਰੀ ਪਾਏ ਗਏ। ਇਸ ਸਬੰਧੀ ਸਬੰਧਤ ਵਿਅਕਤੀਆ/ਫਰਮਾਂ ਖ਼ਿਲਾਫ਼ ਪਿਛਲੇ ਤਕਰੀਬਨ 5 ਸਾਲ ਤੋਂ ਕੇਸ ਚੱਲ ਰਿਹਾ ਸੀ।
Post Views: 2,111
Related