Skip to content
ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ 8ਵੇਂ ਤਨਖਾਹ ਕਮਿਸ਼ਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਲਗਭਗ 50 ਲੱਖ ਕੇਂਦਰੀ ਕਰਮਚਾਰੀਆਂ ਅਤੇ 65 ਲੱਖ ਪੈਨਸ਼ਨਰਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਫਿਲਹਾਲ ਉਨ੍ਹਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਵਾਧੇ ਨੂੰ ਲੈ ਕੇ ਕੋਈ ਵੱਡਾ ਐਲਾਨ ਨਹੀਂ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਸਰਕਾਰ ਨੇ 8ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਉਤੇ ਵਿਚਾਰ ਕਰਨ ਲਈ ਸਮਾਂ ਸੀਮਾ ਤੈਅ ਕੀਤੀ ਹੈ, ਪਰ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ‘ਚ ਦੇਰੀ ਹੋ ਸਕਦੀ ਹੈ। ਦਰਅਸਲ, ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਜਨਵਰੀ 2026 ਤੋਂ ਤਨਖਾਹ ਅਤੇ ਪੈਨਸ਼ਨ ਵਿਚ ਵਾਧਾ ਹੋਵੇਗਾ, ਪਰ ਹੁਣ ਰਿਪੋਰਟਾਂ ਮੁਤਾਬਕ ਇਹ ਵਾਧਾ ਜਨਵਰੀ 2026 ਦੀ ਬਜਾਏ 2027 ਤੱਕ ਮੁਲਤਵੀ ਕੀਤਾ ਜਾ ਸਕਦਾ ਹੈ।ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਵਿਚ ਅਜੇ ਹੋਰ ਸਮਾਂ ਲੱਗ ਸਕਦਾ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਤੁਰੰਤ ਲਾਭ ਨਹੀਂ ਮਿਲਣਗੇ।
8ਵੇਂ ਤਨਖ਼ਾਹ ਕਮਿਸ਼ਨ ਦਾ ਕਾਰਜਕਾਲ ਜਨਵਰੀ 2026 ਤੋਂ ਸ਼ੁਰੂ ਹੋਵੇਗਾ, ਪਰ 2027 ਦੇ ਸ਼ੁਰੂ ਤੱਕ ਤਨਖ਼ਾਹ ਅਤੇ ਪੈਨਸ਼ਨ ਵਿੱਚ ਸੋਧੀਆਂ ਤਬਦੀਲੀਆਂ ਲਾਗੂ ਨਹੀਂ ਹੋਣਗੀਆਂ। ਨਵਾਂ ਤਨਖ਼ਾਹ ਸਕੇਲ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 12 ਮਹੀਨਿਆਂ ਦਾ ਬਕਾਇਆ ਵੀ ਮਿਲੇਗਾ। ਸਰਕਾਰੀ ਸੂਤਰਾਂ ਅਨੁਸਾਰ ਕਮਿਸ਼ਨ ਨੂੰ ਆਪਣੀਆਂ ਸਿਫ਼ਾਰਸ਼ਾਂ ਨੂੰ ਅੰਤਿਮ ਰੂਪ ਦੇਣ ਵਿੱਚ 15 ਤੋਂ 18 ਮਹੀਨੇ ਲੱਗ ਸਕਦੇ ਹਨ ਅਤੇ ਪੂਰੀ ਰਿਪੋਰਟ 2026 ਦੇ ਅੰਤ ਤੱਕ ਆਉਣ ਦੀ ਸੰਭਾਵਨਾ ਹੈ।
ਸਰਕਾਰ ਨੇ 16 ਜਨਵਰੀੰ 2025 ਨੂੰ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਸੀ ਅਤੇ ਹੁਣ ਕੈਬਨਿਟ ਵੱਲੋਂ ਇਸ ਦੀਆਂ ਸ਼ਰਤਾਂ (ਟੀਓਆਰ) ਨੂੰ ਮਨਜ਼ੂਰੀ ਦਿੱਤੇ ਜਾਣ ਦੀ ਉਮੀਦ ਹੈ, ਜਿਸ ਤੋਂ ਬਾਅਦ ਕਮਿਸ਼ਨ ਅਪ੍ਰੈਲ 2025 ਤੋਂ ਆਪਣਾ ਕੰਮ ਸ਼ੁਰੂ ਕਰੇਗਾ।
Post Views: 10
Related