
Skip to content
ਜਲੰਧਰ(ਇਸ਼ਾਂਤ, ਸੰਨੀ):- ਜਲੰਧਰ ਦੇ ਵੈਸਟ ਹਲਕੇ ਵਿਚ ਰਿਹਾਇਸ਼ੀ ਇਲਾਕੇ ‘ਚ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਲਾ ਸਿੰਘਾ ਰੋਡ ‘ਤੇ ਸਥਿਤ ਈਸ਼ਵਰ ਨਗਰ ‘ਚ ਰਬੜ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸੋਨੂੰ ਦੀ ਰਬੜ ਫੈਕਟਰੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਇਕ ਘੰਟੇ ਤੋਂ ਅੱਗ ਲੱਗੀ ਹੈ। ਪਰ ਕੁਝ ਸਮਾਂ ਪਹਿਲਾਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਆਸ-ਪਾਸ ਦੇ ਘਰਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਭੱਜ ਕੇ ਖਾਲੀ ਥਾਵਾਂ ’ਤੇ ਪਹੁੰਚ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਅੱਗ ਕਾਰਨ ਫੈਕਟਰੀ ਦੀਆਂ ਚਾਦਰਾਂ ਪਿਘਲ ਗਈਆਂ। ਪਰ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।Related