ਚੰਡੀਗੜ੍ਹ- ਨਕਲੀ ਡੀਜ਼ਲ ਦੀ ਵਿਕਰੀ ਰੋਕਣ, ਤੇਲ ’ਤੇ ਐਕਸਾਈਜ਼ ਡਿਊਟੀ ਤੇ ਵੈਟ ਘਟਾਉਣ ਤੋਂ ਬਾਅਦ ਪੈਟਰੋਲ ਪੰਪ ਸੰਚਾਲਕਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਦੀ ਮੰਗ ਲਈ ਅੱਜ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਵਲੋਂ ਹੜਤਾਲ ਕੀਤੀ ਗਈ ਹੈ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਚਾਨਕ ਲਏ ਗਏ ਇਸ ਫੈਸਲੇ ਕਾਰਨ ਉਨ੍ਹਾਂ ਨੂੰ ਘਾਟਾ ਪੈ ਰਿਹਾ ਹੈ।
ਆਲ ਹਰਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਅਤੇ ਹਰਿਆਣਾ ਪੈਟਰੋਲੀਅਮ ਡੀਲਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਹੜਤਾਲ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ 16 ਨਵੰਬਰ ਨੂੰ ਸਵੇਰੇ 6 ਵਜੇ ਤੱਕ ਪੈਟਰੋਲ ਪੰਪ ਬੰਦ ਰਹਿਣਗੇ। ਅੱਜ ਸਵੇਰੇ 6 ਵਜੇ ਤੋਂ 24 ਘੰਟਿਆਂ ਲਈ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ। ਹਾਲਾਂਕਿ ਇਸ ਦੌਰਾਨ ਸੀਐਨਜੀ ਪੰਪ ਖੁੱਲ੍ਹੇ ਰਹਿਣਗੇ।