ਨਵੀਂ ਦਿੱਲੀ – ਰਸੋਈ ਗੈਸ ਸਿੰਲਡਰਾਂ ਦੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਕੰਪਨੀਆਂ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕਰ ਦਿੱਤਾ ਹੈ।

    ਜਿਸ ਨਾਲ ਦਿੱਲੀ ਵਿਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ 884.50 ਰੁਪਏ ਹੋ ਗਈ ਹੈ ਅਤੇ ਇਹ ਨਵੀਆਂ ਦਰਾਂ ਅੱਜ ਤੋਂ ਲਾਗੂ ਹਨ। ਇਸ ਦੇ ਨਾਲ ਹੀ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿਚ ਵੀ 75 ਰੁਪਏ ਦਾ ਵਾਧਾ ਹੋਇਆ ਹੈ, ਜਿਸਦੀ ਕੀਮਤ ਦਿੱਲੀ ਵਿਚ 1693 ਰੁਪਏ ਹੋਵੇਗੀ |