
Skip to content

ਇੰਗਲੈਂਡ ’ਚ ਪੰਜਾਬੀ ਨੌਜਵਾਨ ਦਾ ਕਤਲ, ਪਿੰਡ ਮਹਿੰਦੀਪੁਰ ’ਚ ਸੋਗ ਦਾ ਮਾਹੌਲ
ਇੰਗਲੈਂਡ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਗੁਰਭੇਜ ਸਿੰਘ (26) ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤਰਨ ਤਾਰਨ ਜ਼ਿਲ੍ਹੇ ਦੇ ਖੇਮਕਰਨ ਨੇੜਲੇ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਗੁਰਭੇਜ ਸਿੰਘ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖੋਜ ਵਿੱਚ ਇੰਗਲੈਂਡ ਗਿਆ ਸੀ ਅਤੇ ਸਾਊਥਹਾਲ ਸ਼ਹਿਰ ਵਿੱਚ ਰਹਿ ਕੇ ਕੰਮ ਕਰ ਰਿਹਾ ਸੀ। ਬੀਤੇ ਬੁੱਧਵਾਰ ਨੂੰ ਸਾਊਥਹਾਲ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਉਸ ਉੱਤੇ ਹਮਲਾ ਕੀਤਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ।
ਫਿਲਹਾਲ ਘਟਨਾ ਦੇ ਪੂਰੇ ਕਾਰਨਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਸਥਾਨਕ ਹਸਪਤਾਲ ਵਿੱਚ ਰੱਖੀ ਹੋਈ ਹੈ।
ਇਸ ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਮਹਿੰਦੀਪੁਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸ ਦੇ ਅੰਤਿਮ ਸੰਸਕਾਰ ਕਰ ਸਕੇ।
Related