
Skip to content
ਰੋੜਾਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਦੀ 23ਵੀਂ ਕਿਸ਼ਤ ਜਾਰੀ ਕਰਨ ਦੀ ਤਾਰੀਖ ਤੈਅ ਕਰ ਦਿੱਤੀ ਹੈ। ਆਉਣ ਵਾਲੀ 20 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ 9.44 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਯੋਜਨਾ ਦੀ 23ਵੀਂ ਕਿਸ਼ਤ ਟ੍ਰਾਂਸਫਰ ਕਰਨਗੇ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਵੀਰਵਾਰ (18 ਜੂਨ) ਨੂੰ ਇਸ ਗੱਲ ਦੀ ਅਧਿਕਾਰਤ ਜਾਣਕਾਰੀ ਦਿੱਤੀ ਹੈ। ਮੰਤਰਾਲੇ ਅਨੁਸਾਰ, ਇਸ ਵਾਰ ਸਰਕਾਰ ਕਿਸਾਨਾਂ ਦੇ ਖਾਤਿਆਂ ਵਿਚ ਕੁੱਲ 18,880 ਕਰੋੜ ਰੁਪਏ ਦੀ ਭਾਰੀ-ਭਰਕਮ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਜਾ ਰਹੀ ਹੈ।Related